Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਭੂਚਾਲ ਦੇ ਝਟਕਿਆਂ ਨਾਲ ਹਿਲਿਆ ਵੈਨੇਜੁਏਲਾ, ਕਈ ਲੋਕਾਂ ਦੀ ਹੋਈ ਮੌਤ

ਭੂਚਾਲ ਦੇ ਝਟਕਿਆਂ ਨਾਲ ਹਿਲਿਆ ਵੈਨੇਜੁਏਲਾ, ਕਈ ਲੋਕਾਂ ਦੀ ਹੋਈ ਮੌਤ

ਕਰਾਕਸ, 25 ਜੂਨ 2026: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਬੀਤੇ ਦਿਨ ਆਏ ਭੂਚਾਲ ਦੇ ਝਟਕਿਆ ਕਾਰਨ ਉਥੇ ਦੀ ਧਰਤੀ ਪੂਰੀ ਤਰ੍ਹਾ ਹਿਲ ਗਈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਰਿਕਟਰ ਪੈਮਾਨੇ ‘ਤੇ 7.2 ਅਤੇ 7.5 ਤੀਬਰਤਾ ਵਾਲੇ ਇਨ੍ਹਾਂ ਝਟਕਿਆਂ ਕਾਰਨ ਰਾਜਧਾਨੀ ਕਰਾਕਸ ਸਮੇਤ ਕਈ ਖੇਤਰਾਂ ਵਿੱਚ ਇਮਾਰਤਾਂ ਢਹਿ ਗਈਆਂ, ਜਦਕਿ ਹਵਾਈ ਅੱਡੇ ਦੀਆਂ ਸੇਵਾਵਾਂ ਵੀ ਅਸਥਾਈ ਤੌਰ ‘ਤੇ ਰੋਕ ਦਿੱਤੀਆਂ ਗਈਆਂ ਅਤੇ ਲੋਕਾਂ ਲਈ ਬਚਾਅ ਕਾਰਜ ਜਾਰੀ ਹਨ।

ਭੂਚਾਲ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ, ਸੰਚਾਰ ਅਤੇ ਆਵਾਜਾਈ ਪ੍ਰਣਾਲੀਆਂ ਪ੍ਰਭਾਵਿਤ ਹੋਈਆਂ ਹਨ। ਬਚਾਅ ਟੀਮਾਂ ਰਾਤ ਭਰ ਮਲਬੇ ਵਿੱਚ ਦੱਬੇ ਲੋਕਾਂ ਦੀ ਭਾਲ ਕਰਦੀਆਂ ਰਹੀਆਂ ਅਤੇ ਪ੍ਰਭਾਵਿਤ ਖੇਤਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ।

ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 30 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਲਗਭਗ 650 ਵਿਅਕਤੀ ਜ਼ਖ਼ਮੀ ਹੋਏ ਹਨ। ਹਾਲਾਂਕਿ ਅਧਿਕਾਰੀਆਂ ਦਾ ਮੰਨਣਾ ਹੈ ਕਿ ਮਲਬੇ ਹੇਠ ਫਸੇ ਲੋਕਾਂ ਕਾਰਨ ਮ੍ਰਿਤਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੇ ਕਿਹਾ ਕਿ ਸਥਿਤੀ ਲਗਾਤਾਰ ਨਿਗਰਾਨੀ ਹੇਠ ਹੈ ਅਤੇ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Scroll to Top