ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗਾਇਬ ਹੋਏ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸਮੇਤ ਛੇ ਜਣਿਆਂ ਵਿਰੁੱਧ ਕਾਰਵਾਈ ਦੇ ਚਲਦਿਆਂ ਏ. ਡੀ. ਸੀ. ਨੇ ਜੜਿਆ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ
ਮਾਨਸਾ, 3 ਜੁਲਾਈ : ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਨੇ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸਮੇਤ ਹੋਰ ਛੇ ਜਣਿਆਂ ਦਰਜ ਮਾਮਲੇ ਵਿਚ ਗਾਇਬ ਹੋਣ ਦੇ ਚਲਦਿਆਂ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਲਾ ਦਿੱਤਾ ਹੈ। ਕੌਂਸਲਰ ਕੁਲਵਿੰਦਰ ਕੌਰ ਦੇ ਪਤੀ ਸਤੀਸ਼ ਮਹਿਤਾ ਨੇ ਦੱਸਿਆ ਕਿ ਕੌਂਸਲਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ।