ਮਕੈਨਿਕ ਦੀ ਦੁਕਾਨ ‘ਤੇ ਪਹੁੰਚੇ ਰਾਹੁਲ ਗਾਂਧੀ
ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਅਗਲੇ ਸਾਲ ਹਨ। ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਪਹਿਲਾਂ ਹੀ ਲੋਕਾਂ ਨੂੰ ਲੁਭਾਉਣ ਵਿੱਚ ਲੱਗੇ ਹੋਏ ਹਨ। ਇਸ ਕੜੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਰਾਹੁਲ ਗਾਂਧੀ ਨੂੰ ਦਿੱਲੀ ਦੇ ਕਰੋਲ ਬਾਗ਼ ਵਿੱਚ ਸਥਿਤ ਇੱਕ ਮੋਟਰਸਾਈਕਲ ਮਕੈਨਿਕ ਦੀ ਦੁਕਾਨ ਵਿੱਚ ਦੇਖਿਆ ਗਿਆ। ਮੋਟਰਸਾਈਕਲ ਮਕੈਨਿਕ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤਸਵੀਰ ਨੂੰ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਵੀ ਸ਼ੇਅਰ ਕੀਤਾ ਗਿਆ ਹੈ।