ਮਨਜਿੰਦਰ ਸਿੰਘ ਸਿਰਸਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ

ਮਨਜਿੰਦਰ ਸਿੰਘ ਸਿਰਸਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਦੋ ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ 2007 ਤੋਂ 2017 ਵਿੱਚ ਰਹੀ ਸਰਕਾਰ ਦੁਰਮਿਆਣ ਕੈਬਨਟ ਰੈਕ ਹਾਸਲ ਕਰਨ ਵਾਲੇ ਵਿਅਕਤੀ ਹਨ, ਜਿਸ ਕਾਰਨ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸਾਬਕਾ ਕੈਬਨਟ ਮੰਤਰੀਆਂ ਦੇ ਨਾਲ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਿੰਨ ਸਾਬਕਾ ਜਥੇਦਾਰਾਂ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਜਿਸ ਵਿੱਚੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੇ ਦਿੱਤਾ ਹੈ । ਦੱਸਣਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਜਾਰੀ ਕੀਤੇ ਪੱਤਰ `ਚ ਇਹ ਲਿਖਿਆ ਗਿਆ ਹੈ ਕਿ ਡੇਰਾ ਸਿਰਸਾ ਨੂੰ ਮਾਫੀ ਵਾਲੇ ਮਾਮਲੇ ਵਿੱਚ ਇਹਨਾਂ ਦੀ ਅਹਿਮ ਭੂਮਿਕਾ ਰਹੀ ਹੈ ।

Leave a Comment

Your email address will not be published. Required fields are marked *

Scroll to Top