ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ

ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ
ਇੰਫਾਲ : ਮਨੀਪੁਰ ‘ਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ।
ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲ਼ੀਬਾਰੀ ਹੋਈ। ਇੱਕ ਵਲੰਟੀਅਰ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਹਥਿਆਰਬੰਦ ਵਿਅਕਤੀ ਪਹਾੜੀ ਪਿੰਡ ਸਤਾਂਗ ਕੁਕੀ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਤਾਂਗ ਪਿੰਡ ਵਿੱਚ ਵਾਧੂ ਸੁਰੱਖਿਆ ਬਲਾਂ ਦੇ ਪੁੱਜਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।

Leave a Comment

Your email address will not be published. Required fields are marked *

Scroll to Top