Breaking

ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ
Thursday, 23 Jul 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਮਮਤਾ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਸਿਹਤ ਸੇਵਾਵਾਂ

ਮਮਤਾ ਦਿਵਸ ਮੌਕੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਸਿਹਤ ਸੇਵਾਵਾਂ

 ਪਟਿਆਲਾ 22 ਜੁਲਾਈ –  ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਾਰੀ ਸਿਹਤ ਸੰਸਥਾਵਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਮਹਿਲਾਵਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਵੱਖ-ਵੱਖ ਸਿਹਤ ਅਤੇ ਪੋਸ਼ਣ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਮਮਤਾ ਦਿਵਸ ਦਾ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਨੂੰ ਬਿਹਤਰ ਬਣਾਉਣਾ ਅਤੇ ਜ਼ਰੂਰੀ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਇਸ ਮੌਕੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ, ਬਲੱਡ ਪ੍ਰੈਸ਼ਰ ਅਤੇ ਹੀਮੋਗਲੋਬਿਨ ਦੀ ਜਾਂਚ, ਟੀਕਾਕਰਨ, ਪੋਸ਼ਣ ਸੰਬੰਧੀ ਸਲਾਹ, ਉੱਚ ਜੋਖਮ ਵਾਲੀਆਂ ਗਰਭਵਤੀਆਂ ਦੀ ਪਛਾਣ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਦਾ ਟੀਕਾਕਰਨ, ਵਜ਼ਨ ਦੀ ਜਾਂਚ ਅਤੇ ਮਾਪਿਆਂ ਨੂੰ ਸੰਤੁਲਿਤ ਖੁਰਾਕ, ਸਫ਼ਾਈ ਅਤੇ ਬੱਚਿਆਂ ਦੀ ਸਹੀ ਦੇਖਭਾਲ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਕਿਹਾ ਕਿ ਸਾਰੀਆਂ ਗਰਭਵਤੀ ਮਹਿਲਾਵਾਂ ਆਪਣੀ ਗਰਭ ਅਵਸਥਾ ਦੀ ਸਮੇਂ ਸਿਰ ਰਜਿਸਟ੍ਰੇਸਨ ਕਰਵਾਉਣ, ਨਿਯਮਿਤ ਜਾਂਚ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈਣ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਮਤਾ ਦਿਵਸ ਦੌਰਾਨ ਹਰ ਯੋਗ ਲਾਭਪਾਤਰੀ ਤੱਕ ਸਿਹਤ ਅਤੇ ਪੋਸ਼ਣ ਸੇਵਾਵਾਂ ਨੂੰ ਪਹੁਚਾਉਣਾ ਯਕੀਨੀ ਬਣਾਇਆ ਜਾਵੇ।

Scroll to Top