Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:25 pm

+91 90915 01313 , +91 90916 01313

punjabbanni@gmail.com
punjabbani@yahoo.com

ਮਮਤਾ ਬੈਨਰਜੀ ਨੇ ਕੀਤਾ ਦਾਅਵਾ : ਐੱਸਆਈਆਰ ਕਵਾਇਦ ਕਾਰਨ ਬੰਗਾਲ ਵਿੱਚ ਮੌਤਾਂ

ਮਮਤਾ ਬੈਨਰਜੀ ਨੇ ਕੀਤਾ ਦਾਅਵਾ : ਐੱਸਆਈਆਰ ਕਵਾਇਦ ਕਾਰਨ ਬੰਗਾਲ ਵਿੱਚ ਮੌਤਾਂ

ਕੋਲਕਾਤਾ, 24 ਜਨਵਰੀ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿੱਚ ਚੱਲ ਰਹੀ ਐੱਸਆਈਆਰ ਕਵਾਇਦ ਨੂੰ ਲੈ ਕੇ ਗੰਭੀਰ ਦਾਅਵਾ ਕਰਦਿਆਂ ਕਿਹਾ ਕਿ ਇਸ ਕਾਰਨ ਪੈਦਾ ਹੋਈ ਚਿੰਤਾ ਨਾਲ ਹਰ ਦਿਨ ਤਿੰਨ ਤੋਂ ਚਾਰ ਲੋਕ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ।

ਮੁੱਖ ਮੰਤਰੀ ਨੇ ਭਾਜਪਾ ’ਤੇ ਪੱਛਮੀ ਬੰਗਾਲ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਮਹਾਨ ਹਸਤੀਆਂ ਜਿਵੇਂ ਮਹਾਤਮਾ ਗਾਂਧੀ, ਰਵਿੰਦਰਨਾਥ ਟੈਗੋਰ, ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਡਾ. ਬੀ.ਆਰ. ਅੰਬੇਡਕਰ ਦੀ ਵੀ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਹੋ ਰਹੇ ਅਨਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦਸ ਦਈਏ ਕਿ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮੌਕੇ ਕੋਲਕਾਤਾ ਦੇ ਰੈੱਡ ਰੋਡ ’ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੌਤਾਂ ਦੀ ਸਿੱਧੀ ਜ਼ਿੰਮੇਵਾਰੀ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਨੂੰ ਲੈਣੀ ਚਾਹੀਦੀ ਹੈ।
ਮਮਤਾ ਬੈਨਰਜੀ ਨੇ ਕਿਹਾ ਕਿ ਹੁਣ ਤੱਕ 110 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਹਰ ਰੋਜ਼ ਤਿੰਨ ਤੋਂ ਚਾਰ ਨਾਗਰਿਕ ਐੱਸਆਈਆਰ ਦੀ ਪ੍ਰਕਿਰਿਆ ਕਾਰਨ ਬਣੇ ਦਬਾਅ ਹੇਠ ਖੁਦਕੁਸ਼ੀ ਕਰ ਰਹੇ ਹਨ, ਜੋਕਿ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ।

Scroll to Top