Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:28 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪਟਿਆਲਾ, 25 ਮਾਰਚ 2026 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਮਹਿਮਦਪੁਰ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਲੂ, ਮਟਰ ਅਤੇ ਪਿਆਜ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਸ. ਬਰਸਟ ਨੇ ਇਸ ਮੰਡੀ ਨੂੰ ‘ਆਲੂ ਮੰਡੀ ਹੱਬ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।

ਇਸਦੇ ਨਾਲ ਹੀ ਚੇਅਰਮੈਨ ਵੱਲੋਂ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ 16.05 ਕਿਲੋਮੀਟਰ ਲੰਬਾਈ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਵੀ ਉਦਘਾਟਨ ਕੀਤਾ ਗਿਆ, ਜੋ ਕਿ ਪਟਿਆਲਾ-ਸੰਗਰੂਰ ਹਾਈਵੇ (ਮਹਿਮਦਪੁਰ) ਤੋਂ ਨਾਭਾ ਵਾਇਆ ਬਰਸਟ, ਸੌਜਾ, ਰੌਹਟੀ, ਬਸਤਾ ਨੂੰ ਜਾਂਦੀ ਹੈ। ਸਮੂਹ ਇਲਾਕਾ ਨਿਵਾਸੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ ਗਿਆ।

ਸਮਾਗਮ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੰਡੀ ਇਸ ਖੇਤਰ ਦੇ ਆਰਥਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਹੱਬ ਦੇ ਬਣਨ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇੱਥੋਂ ਕਿਸਾਨਾਂ ਦੀਆਂ ਫਸਲਾਂ ਨੂੰ ਦੇਸ਼ ਭਰ ਦੀਆਂ ਮੰਡੀਆਂ ਤੱਕ ਪਹੁੰਚਾਉਣਾ ਆਸਾਨ ਹੋ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਚੰਗਾ ਮੁੱਲ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਡੀ ਮੇਨ ਸੜਕ ਤੇ ਸਥਿਤ ਹੈ, ਜੋ ਕਿ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਦੱਸਿਆ ਕਿ ਇਹ ਮੰਡੀ ਆਧੁਨਿਕ ਸੁਵਿਧਾਵਾਂ ਨਾਲ ਭਰਪੂਰ ਹੋਵੇਗੀ ਅਤੇ ਇਸ ਮੰਡੀ ਵਿੱਚ ਵਿਸ਼ਵ ਪੱਧਰ ਦਾ ਇਨਫਰਾਸਟਰਕਚਰ ਤਿਆਰ ਕੀਤਾ ਜਾਵੇਗਾ।

ਇਸ ਮੰਡੀ ਦੇ ਸ਼ੁਰੂ ਹੋਣ ਨਾਲ ਆਲੇ-ਦੁਆਲੇ ਦੇ ਕਰੀਬ 25 ਕਿਲੋਮੀਟਰ ਦੇ ਰੇਡੀਅਸ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਹੁਣ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਨਹੀਂ ਜਾਣਾ ਪਵੇਗਾ, ਜਿਸ ਨਾਲ ਉਨ੍ਹਾਂ ਦੇ ਟਰਾਂਸਪੋਰਟ ਖਰਚੇ ਦੀ ਬਚਤ ਹੋਵੇਗੀ ਅਤੇ ਖੱਜਲ-ਖੁਆਰੀ ਖਤਮ ਹੋਵੇਗੀ। ਸ. ਬਰਸਟ ਨੇ ਵਿਸ਼ੇਸ਼ ਤੌਰ ‘ਤੇ ਮਹਿਮਦਪੁਰ ਦੀ ਪੰਚਾਇਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲਾਂ ਇੱਥੇ ਸਿਰਫ 4 ਏਕੜ ਵਿੱਚ ਸੀਜ਼ਨਲ ਮੰਡੀ ਲੱਗਦੀ ਸੀ, ਪਰ ਉਨ੍ਹਾਂ ਦੇ ਕਹਿਣ ਤੇ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਮੰਡੀ ਬਣਾਉਣ ਲਈ ਜਮੀਨ ਦਿੱਤੀ ਗਈ। ਉਨ੍ਹਾਂ ਕਿਹਾ ਕਿ 20 ਏਕੜ ਵਿੱਚ ਫੈਲੀ ਇਹ ਮੰਡੀ ਇੱਕ ਆਧੁਨਿਕ ਮੰਡੀ ਵਜੋਂ ਉਭਰੇਗੀ।

Scroll to Top