Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:24 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਣਹਾਨੀ ਕੇਸ ਵਿੱਚ ਸੀਐਮ ਮਾਨ ਨੂੰ ਅਦਾਲਤ ਤੋਂ ਰਾਹਤ, ਅਗਲੀ ਸੁਣਵਾਈ 20 ਮਈ ਨੂੰ

ਮਾਣਹਾਨੀ ਕੇਸ ਵਿੱਚ ਸੀਐਮ ਮਾਨ ਨੂੰ ਅਦਾਲਤ ਤੋਂ ਰਾਹਤ, ਅਗਲੀ ਸੁਣਵਾਈ 20 ਮਈ ਨੂੰ

ਮਾਨਸਾ, 01 ਮਈ 2026 : ਮਾਣਹਾਈ ਦੇ ਇਕ ਕੇਸ ਵਿਚ ਅੱਜ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਹਤ ਦਿੰਦਿਆਂ ਉਨਾਂ ਦੀ ਅਗਲੀ ਸੁਣਵਾਈ 20 ਮਈ ਤੱਕ ਨਿਰਧਾਰਤ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਅੱਜ ਮੁੱਖ ਮੰਤਰੀ ਮਾਨ ਮਾਨਸਾ ਦੀ ਅਦਾਲਤ ਵਿੱਚ ਦਰਜ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ। ਉਨ੍ਹਾਂ ਦੇ ਵਕੀਲ ਵੱਲੋਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਵਿਅਸਤ ਹੋਣ ਦਾ ਹਵਾਲਾ ਦਿੰਦਿਆਂ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਿੱਤੀ ਗਈ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

ਇਸਤੋ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਤਾਰੀਖ 20 ਮਈ 2026 ਨਿਰਧਾਰਤ ਕਰ ਦਿੱਤੀ ਹੈ। ਪਹਿਲਾਂ ਅਦਾਲਤ ਵੱਲੋਂ 1 ਮਈ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਗੈਰਹਾਜ਼ਰੀ ਦੀ ਸੂਰਤ ਵਿੱਚ ਜ਼ਮਾਨਤ ਰੱਦ ਹੋਣ ਦੀ ਚੇਤਾਵਨੀ ਵੀ ਦਿੱਤੀ ਗਈ ਸੀ।

ਇਹ ਮਾਮਲਾ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸਾਹੀਆ ਵੱਲੋਂ 2019 ਵਿੱਚ ਦਰਜ ਕਰਵਾਇਆ ਗਿਆ ਸੀ। ਦੋਸ਼ ਲਗਾਇਆ ਗਿਆ ਸੀ ਕਿ ਮੁੱਖ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ‘ਤੇ ਪੈਸੇ ਲੈ ਕੇ ਪਾਰਟੀ ਬਦਲਣ ਦੇ ਗੰਭੀਰ ਇਲਜ਼ਾਮ ਲਗਾਏ ਸੀ, ਜਿਸਨੂੰ ਲੈ ਕੇ ਅੱਜ ਸੁਣਵਾਈ ਹੋਈ ਸੀ।

Scroll to Top