Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:13 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ

ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ

ਪਟਿਆਲਾ, 05 ਫ਼ਰਵਰੀ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੇ ਤਹਿਤ ਅੱਜ ਮਾਤਾ ਖੀਵੀ ਬਿਰਧ ਘਰ, ਮੇਨ ਰੋਡ ਸੂਲਰ (ਪਟਿਆਲਾ) ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਸ ਯੋਗਾ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਯੋਗਾ ਰਾਹੀਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ। ਕੈਂਪ ਦੌਰਾਨ  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ  ਜੋਬਨਦੀਪ ਕੌਰ ਚੀਮਾ ਨੇ ਬਜ਼ੁਰਗਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਨਿਯਮਤ ਯੋਗਾ ਕਰਨ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਇਹ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦਗਾਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਉਨ੍ਹਾਂ ਨੇ ਇਸ ਉਪਰਾਲੇ ਦੀ ਖੁਲ ਕੇ ਸਰਾਹਨਾ ਕੀਤੀ।

Scroll to Top