Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Friday, 27 Nov 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 27 ਨਵੰਬਰ : ਕਿਸਾਨਾਂ ਅਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਦਾ ‘ਸਟੇਟ ਐਗਰੀਡ ਪ੍ਰਾਈਸ’ (ਐਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਭਾਵ ਇਸ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਮੁੱਦਿਆਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ ‘ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਜਥੇਬੰਦੀਆਂ ਨਾਲ ਨਿਰੰਤਰ ਗੱਲਬਾਤ ਅਤੇ ਨੇੜਲੇ ਸਹਿਯੋਗ ਰਾਹੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੂਰਾ ਵਿਸ਼ਵਾਸ ਰੱਖਦੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਸਦਕਾ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਵਿੱਚ ਸੂਬਾ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ, ਉਨ੍ਹਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣਾ, ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਖੇਤੀਬਾੜੀ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਉਣਾ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।

ਸ. ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਜਾਇਜ਼ ਮੰਗ ’ਤੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।

ਮੀਟਿੰਗ ਸੁਖਾਵੇਂ ਅਤੇ ਉਸਾਰੂ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ ਦੇਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੀਟਿੰਗ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਸ੍ਰੀਮਤੀ ਬਲਦੀਪ ਕੌਰ,ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਅਤੇ ਕੇਨ ਕਮਿਸ਼ਨਰ ਪੰਜਾਬ ਸ੍ਰੀ ਕਰਨਜੀਤ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Scroll to Top