Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:57 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ

ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਮੇਅਰ ਕੁੰਦਨ ਗੋਗੀਆ ਨੇ ਦਿੱਤੀ ਵਧਾਈ

ਪਟਿਆਲਾ, 20 ਮਾਰਚ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾਪੂਰਵਕ 4 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਅੱਜ ਸਵੇਰੇ ਨਹਿਰੂ ਪਾਰਕ ਵਿਖੇ ਸੈਰ ਪ੍ਰੇਮੀਆਂ, ਕ੍ਰਿਕਟ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਕੀਤੀਆਂ 100 ਫੀਸਦੀ ਗਾਰੰਟੀਆਂ ਨੂੰ ਅਮਲੀ ਰੂਪ ਦਿੱਤਾ ਹੈ।

ਮੇਅਰ ਕੁੰਦਨ ਗੋਗੀਆ ਨੇ ਸਰਕਾਰ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਅੱਜ ਪੰਜਾਬ ਦੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਖੇਤੀਬਾੜੀ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਂਦਿਆਂ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਅਤੇ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਦੀ ਸਹੂਲਤ ਪੁੱਜੀ ਹੈ। ਸਰਕਾਰ ਨੇ 2000 ਕਰੋੜ ਰੁਪਏ ਖਰਚ ਕੇ 13 ਹਜ਼ਾਰ ਕਿਲੋਮੀਟਰ ਨਹਿਰਾਂ ਦੀ ਉਸਾਰੀ ਤੇ ਮੁਰੰਮਤ ਦਾ ਕੰਮ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਹੁਣ ਤੱਕ 65 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਿਹਤ ਸਹੂਲਤਾਂ ਵਿੱਚ ਸੁਧਾਰ ਕਰਦਿਆਂ 800 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ 1,575 ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ‘ਸਕੂਲ ਆਫ ਐਮੀਨੈਂਸ’ ਦੇ ਸ਼ਾਨਦਾਰ ਨਤੀਜੇ ਵੀ ਸਰਕਾਰ ਦੀ ਸਿੱਖਿਆ ਨੀਤੀ ਦੀ ਸਫ਼ਲਤਾ ਦੀ ਗਵਾਹੀ ਭਰ ਰਹੇ ਹਨ।
ਮੇਅਰ ਨੇ ਵਿਸ਼ੇਸ਼ ਤੌਰ ‘ਤੇ ਪਟਿਆਲਾ ਜ਼ਿਲ੍ਹੇ ਦੀਆਂ ਦੋ ਲੜਕੀਆਂ ਅਤੇ ਇੱਕ ਲੜਕੇ ਦੇ ਯੂ ਪੀ ਐਸ ਸੀ ਵਿੱਚ ਸਿਲੈਕਟ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਪੂਰੇ ਪਟਿਆਲਾ ਲਈ ਮਾਣ ਵਾਲੀ ਗੱਲ ਹੈ। ਮੇਅਰ ਨੇ ਇਨ੍ਹਾਂ ਹੋਣਹਾਰ ਨੌਜਵਾਨਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉੱਘੇ ਸਮਾਜ ਸੇਵੀ ਅਤੇ ਨਾਮੀ ਸੰਸਥਾ ਦੇ ਪ੍ਰਧਾਨ ਉਪਕਾਰ ਸਿੰਘ ਨੇ ਵੀ ਇਨ੍ਹਾਂ ਨੌਜਵਾਨਾਂ ਦੀ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਅਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਸੁਸਾਇਟੀ ਵੱਲੋਂ ਇਨ੍ਹਾਂ ਹੋਣਹਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
Scroll to Top