Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:55 pm

+91 90915 01313 , +91 90916 01313

punjabbanni@gmail.com
punjabbani@yahoo.com

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ
ਬਰਨਾਲਾ-ਸੰਗਰੂਰ ਵਿਚੋਂ ਹਾਈ ਸਪੀਡ ਰੇਲ ਚਲਾਉਣ ਦੀ ਕੀਤੀ ਮੰਗ
ਨਵੀਂ ਦਿੱਲੀ/ਸੰਗਰੂਰ, 4 ਦਸੰਬਰ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ । ਮੀਤ ਹੇਅਰ ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ ਸਭ ਤੋਂ ਸਸਤਾ, ਸੌਖਾ ਤੇ ਵਧੀਆ ਆਵਾਜਾਈ ਦਾ ਸਾਧਨ ਹੈ, ਜਿਸ ਨਾਲ ਸਭ ਤੋਂ ਵੱਧ ਆਮ ਆਦਮੀ ਨੂੰ ਫ਼ਾਇਦਾ ਹੁੰਦਾ ਹੈ । ਆਜ਼ਾਦੀ ਦੇ 77 ਸਾਲ ਬਾਅਦ ਵੀ ਮਾਲਵਾ ਖਿੱਤੇ ਦੇ ਲੋਕ ਆਪਣੀ ਰਾਜਧਾਨੀ ਨਾਲ ਸਿੱਧਾ ਰੇਲ ਨਾਲ ਨਹੀਂ ਜੁੜੇ ਜਿਸ ਲਈ ਸਿਰਫ ਰਾਜਪੁਰਾ ਤੇ ਚੰਡੀਗੜ੍ਹ ਨੂੰ ਜੋੜਨਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜ਼ਮੀਨ ਐਕਵਾਇਰ ਦੀ ਮੰਗ ਦਾ ਹਵਾਲਾ ਦਿੰਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਬਣਾਉਣ ਲਈ ਜ਼ਮੀਨ ਐਕਵਾਇਰ ਹੋ ਸਕਦੀ ਹੈ ਤਾਂ ਸਰਕਾਰੀ ਰੇਲ ਸੇਵਾ ਲਈ ਕਿਉਂ ਨਹੀਂ । ਲੋਕ ਸਭਾ ਮੈਂਬਰ ਮੀਤ ਹੇਅਰ ਨੇ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਕਿਹਾ ਕਿ ਕੋਵਿਡ ਸਮੇਂ ਵਿੱਚ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਬੰਦ ਕਰ ਦਿੱਤੀ ਸੀ । ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇ ਅਤੇ ਇਸ ਦੇ ਦਾਇਰੇ ਵਿੱਚ ਵਿਦਿਆਰਥੀ ਵੀ ਲਿਆਂਦੇ ਜਾਣ । ਮੀਤ ਹੇਅਰ ਨੇ ਇਹ ਵੀ ਆਖਿਆ ਕਿ ਬਰਨਾਲਾ-ਸੰਗਰੂਰ ਇਲਾਕੇ ਵਿੱਚ ਕੋਈ ਵੀ ਹਾਈ ਸਪੀਡ ਰੇਲ ਨਹੀਂ ਗੁਜ਼ਰਦੀ ਜਿਸ ਲਈ ਇਹ ਮੰਗ ਜਲਦ ਪੂਰੀ ਕੀਤੀ ਜਾਵੇ । ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿਰਫ 15 ਹਜ਼ਾਰ ਰੇਲ ਲਾਈਨ ਹੋਰ ਵਿਛਾਈ ਗਈ ਜੋ ਕਿ ਬਹੁਤ ਘੱਟ ਹੈ । ਰੇਲ ਭਾਰਤ ਦੀ ਰੀੜ੍ਹ ਦੀ ਹੱਡੀ ਹੈ । ਸਰਕਾਰ ਜਿਵੇਂ ਬੰਦਰਗਾਹ ਸਮੇਤ ਹੋਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਉੱਤੇ ਉਤਾਰੂ ਹੈ ਉਥੇ ਸਾਨੂੰ ਸ਼ੰਕਾ ਹੈ ਕਿ ਰੇਲ ਵੀ ਨਿੱਜੀ ਹੱਥਾਂ ਵਿੱਚ ਨਾ ਵੇਚ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਸਰਕਾਰ ਨੇ ਉਡਾਣ ਸਕੀਮ ਤਹਿਤ ਸਸਤੇ ਹਵਾਈ ਸਫਰ ਦੇ ਹਵਾਈ ਕਿਲੇ ਉਸਾਰੇ ਸਨ ਜੋ ਕਿ ਪੂਰੇ ਨਹੀਂ ਹੋਏ, ਇਸ ਲਈ ਦੇਸ਼ ਵਾਸੀਆਂ ਲਈ ਰੇਲ ਹੀ ਇਕਮਾਤਰ ਸਸਤਾ ਤੇ ਸੁਖਾਲਾ ਆਵਾਜਾਈ ਦਾ ਸਾਧਨ ਹੈ ਜਿਸ ਲਈ ਰੇਲਵੇ ਨੈਟਵਰਕ ਨੂੰ ਮਜ਼ਬੂਤ ਕਰਨਾ ਸਭ ਤੋਂ ਜ਼ਰੂਰੀ ਹੈ ।

Scroll to Top