ਮੁਖ ਮੰਤਰੀ ਨੇ ਕੀਤਾ ਗੁਰਦਾਸਪੁਰ ਹਲਕੇ ਦਾ ਦੌਰਾ

ਗੁਰਦਾਸਪੁਰ, 27 ਅਗਸਤ : ਪੰਜਾਬ ਵਿਚ ਹੋਏ ਹੜਾਂ ਵਰਗੇ ਹਾਲਾਤਾਂ ਦੇ ਮਦੇਨਜਰ ਚਾਰੇ ਪਾਸੇ ਹਾਹਾਕਾਰ ਮਚੀ ਪਈ ਹੈ, ਜਿਸਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਬਹਿਰਾਮਪੁਰ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਪਿੰਡਾਂ ਵਿੱਚ ਲੋਕ ਘਰਾਂ ਤੋਂ ਬਾਹਰ ਵੀ ਨਿਕਲ ਪਾ ਰਹੇ ਅਤੇ ਬਿਨਾਂ ਰਾਸ਼ਨ ਛੋਟੇ ਬੱਚਿਆਂ ਨਾਲ ਘਰਾਂ ਦੀਆਂ ਛੱਤਾਂ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ 92 ਸੀਟਾਂ ਨਾਲ ਪਾਰਟੀ ਨੂੰ ਜਿਤਾ ਕੇ ਮੈਨੂੰ ਹੈਲੀਕਾਪਟਰ ਦਿੱਤਾ ਸੀ, ਉਹ ਹੈਲੀਕਾਪਟਰ ਲੋਕਾਂ ਨੂੰ ਸੌਂਪ ਰਹੇ ਹਨ।

ਉਨ੍ਹਾਂ ਕਿਹਾ ਕਿ ਹੈਲੀਕਾਪਟਰ ਰਾਹੀਂ ਲੋਕਾਂ ਨੂੰ ਪਾਣੀ, ਦੁੱਧ ਅਤੇ ਹੋਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਾਰ ’ਤੇ ਵਾਪਸ ਚਲੇ ਜਾਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵੀ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਉਨਾ ਕਿਹਾ ਕਿ ਲੋਕਾਂ ਨੂੰ ਕੋਈ ਸਮਸਿਆ ਨਾ ਆਉਣ ਦਿੱਤੀ ਜਾਵੇ।

Leave a Comment

Your email address will not be published. Required fields are marked *

Scroll to Top