Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ 'ਯਾਰ ਜਿਗਰੀ ਕਸੂਤੀ ਡਿਗਰੀ' ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ 'ਯਾਰ ਜਿਗਰੀ ਕਸੂਤੀ ਡਿਗਰੀ' ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ

ਪਟਿਆਲਾ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਅੱਜ ਚਰਚਿਤ ਪੰਜਾਬੀ ਵੈੱਬ ਸੀਰੀਜ਼ ‘ਯਾਰ ਜਿਗਰੀ ਕਸੂਤੀ ਡਿਗਰੀ’ ਦੀ ਸਟਾਰ ਕਾਸਟ ਅਤੇ ਪ੍ਰੋਡਕਸ਼ਨ ਟੀਮ ਦਾ ਇੱਕ ਵਿਸ਼ੇਸ਼ ਫ਼ਿਲਮ ਪ੍ਰੋਮੋਸ਼ਨਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਮੋਸ਼ਨਲ ਪ੍ਰੋਗਰਾਮ 7 ਅਗਸਤ 2026 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਦੀ ਖੇਤਰੀ ਪ੍ਰੋਮੋਸ਼ਨਲ ਮੁਹਿੰਮ ਦਾ ਇੱਕ ਅਹਿਮ ਹਿੱਸਾ ਸੀ।

ਇਹ ਪ੍ਰੋਮੋਸ਼ਨਲ ਪ੍ਰੋਗਰਾਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੀ ਸਮੁੱਚੀ ਟੀਮ ਦੀ ਭਾਈਵਾਲੀ ਨਾਲ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ, ਜਿਸ ਵਿੱਚ ਫ਼ਿਲਮ ਦੀ ਮੁੱਖ ਸਟਾਰ ਕਾਸਟ ਪੁਖਰਾਜ ਭੱਲਾ, ਕਰਨ ਸੰਧਾਵਾਲੀਆ, ਸੁਖਦੀਪ ਸਪਰਾ, ਕਰਨ ਦਿਓਲ, ਅੰਮ੍ਰਿਤ ਅੰਬੀ, ਪ੍ਰਤੀਕ ਰਾਏ, ਪਵਨ ਜੋਹਲ, ਹਸ਼ਨੀਨ ਚੌਹਾਨ ਅਤੇ ਜਗਮੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੇ ਸੁਚੱਜੇ ਸੰਚਾਲਨ ਵਿੱਚ ਟੀਮ ਕੋਆਰਡੀਨੇਟਰ ਵਿਸ਼ਾਲ ਕਲਸੀ ਅਤੇ ਪੈਰੀ ਗਰੋਵਰ ਨੇ ਅਹਿਮ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ‘ਟੀਮ ਗੁੱਡ ਲੱਕ’ ਦੇ ਮੈਂਬਰਾਂ, ਸੈਂਡੀ ਸ਼ਰਮਾ, ਹੈਪੀ ਬੋਕੋਲੀਆ, ਦਲਜੀਤ ਅਤੇ ਕਮਲ ਧਾਲੀਵਾਲ ਨੇ ਵੀ ਸ਼ਿਰਕਤ ਕਰਦਿਆਂ ਪੂਰੀ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਅਕਾਦਮਿਕ ਖੇਤਰ ਅਤੇ ਮੀਡੀਆ ਉਦਯੋਗ ਵਿਚਕਾਰ ਅਰਥਪੂਰਨ ਸਾਂਝ ਬਣਾਉਣ ਦੀ ਕਾਲਜ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ‘ਯਾਰ ਜਿਗਰੀ ਕਸੂਤੀ ਡਿਗਰੀ’ ਨੇ ਪੰਜਾਬ ਵਿੱਚ ਉੱਚ ਸਿੱਖਿਆ, ਸਮਾਜਿਕ ਰਿਸ਼ਤਿਆਂ ਅਤੇ ਨੌਜਵਾਨਾਂ ਦੇ ਜੀਵਨ ਨੂੰ ਬਹੁਤ ਹੀ ਯਥਾਰਥਵਾਦੀ ਢੰਗ ਨਾਲ ਪੇਸ਼ ਕੀਤਾ ਹੈ।

Scroll to Top