ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 21 ਫਰਵਰੀ : ਮੁੰਬਈ ਹਮਲਿਆਂਦੇ ਦੋਸ਼ੀ ਤਹੱਵੁਰ ਰਾਣਾਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਆਪਣੀ ਕਾਰਵਾਈਆਂਤੇਜ ਕਰ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ ਇਹ ਕਦਮ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ 26 ਫਰਵਰੀ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਹੈ, ਜਿਸ ਨੂੰ ਭਾਰਤ-ਕੈਨੇਡਾ ਸੰਬੰਧਾਂ ਵਿੱਚ ਨਵੇਂ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

64 ਸਾਲਾ ਰਾਣਾ, ਜੋ ਡੇਵੀਡ ਹੈਡਲੀ ਦਾ ਕਰੀਬੀ ਸਾਥੀ ਰਿਹਾ ਹੈ, ਨੂੰ ਅਪਰੈਲ 2025 ਵਿੱਚ ਅਮਰੀਕਾ ਤੋਂ ਭਾਰਤ ਹਵਾਲੇ ਕੀਤਾ ਗਿਆ ਸੀ। ਇਸ ਸਮੇਂ ਉਹ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹੈ ਅਤੇ ਮਾਮਲੇ ਦੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਅਨੁਸਾਰ ਰਾਣਾ ਦੀ ਨਾਗਰਿਕਤਾ ਅਤਿਵਾਦੀ ਦੋਸ਼ਾਂ ਦੇ ਆਧਾਰ ’ਤੇ ਨਹੀਂ, ਸਗੋਂ ਨਾਗਰਿਕਤਾ ਅਰਜ਼ੀ ਦੌਰਾਨ ਦਿੱਤੀ ਗਈ ਗਲਤ ਜਾਂ ਭ੍ਰਮਿਤ ਜਾਣਕਾਰੀ ਕਾਰਨ ਰੱਦ ਕੀਤੀ ਜਾ ਰਹੀ ਹੈ।

Scroll to Top