Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

‘ਮੁੱਖ ਮੰਤਰੀ ਤੀਰਥ ਯਾਤਰਾ’ ਦਾ ਰੋਜਾਨਾ 1100 ਤੋਂ ਵੱਧ ਬਜ਼ੁਰਗ ਲੈ ਰਹੇ ਲਾਭ

‘ਮੁੱਖ ਮੰਤਰੀ ਤੀਰਥ ਯਾਤਰਾ’ ਦਾ ਰੋਜਾਨਾ 1100 ਤੋਂ ਵੱਧ ਬਜ਼ੁਰਗ ਲੈ ਰਹੇ ਲਾਭ

ਚੰਡੀਗੜ੍ਹ, 25 ਜੂਨ 2026 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਧਾਰਮਿਕ ਸਾਂਝ, ਭਾਈਚਾਰਕ ਏਕਤਾ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਲਗਾਤਾਰ ਲੋਕਪ੍ਰਿਯ ਹੋ ਰਹੀ ਹੈ, ਜਿਸਦਾ ਲਾਭ ਰੋਜਾਨਾ 1100 ਦੇ ਕਰੀਬ ਲੋਕ ਲੈ ਰਹੇ ਹਨ।

ਜਾਣਕਾਰੀ ਅਨੁਸਾਰ ਇਹ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਨੇ ਹਜ਼ਾਰਾਂ ਬਜ਼ੁਰਗਾਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਰੋਜ਼ਾਨਾ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਯਾਤਰੀਆਂ ਦੀ ਸੁਵਿਧਾ ਲਈ 900 ਤੋਂ ਵੱਧ ਸਟਾਫ਼ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਹਰ ਸ਼ਰਧਾਲੂ ਨੂੰ ਯਾਤਰਾ ਦੌਰਾਨ ਚਾਦਰ, ਕੰਬਲ, ਤੌਲੀਆ, ਤੇਲ ਅਤੇ ਕੰਘੀ ਸਮੇਤ ਲੋੜੀਂਦੀ ਸਮੱਗਰੀ ਵਾਲੀ ਇੱਕ ਵਿਸ਼ੇਸ਼ ਕਿੱਟ ਵੀ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ 2023 ਨੂੰ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਮੁੱਖ ਉਦੇਸ਼ ਉਹਨਾਂ ਸ਼ਰਧਾਲੂਆਂ ਦੀ ਇੱਛਾ ਪੂਰੀ ਕਰਨਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਆਪਣੇ ਮਨਪਸੰਦ ਤੀਰਥ ਅਸਥਾਨਾਂ ਦੀ ਯਾਤਰਾ ਨਹੀਂ ਕਰ ਸਕੇ ਸਨ।

ਯੋਜਨਾ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਵਿਅਕਤੀ ਸਰਕਾਰ ਵੱਲੋਂ ਨਿਰਧਾਰਿਤ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦਾ ਹੈ। ਯਾਤਰਾ ਦੌਰਾਨ ਆਵਾਜਾਈ, ਭੋਜਨ, ਰਿਹਾਇਸ਼ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਝੱਲਿਆ ਜਾਂਦਾ ਹੈ।

Scroll to Top