Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:20 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ

ਪਟਿਆਲਾ, 12 ਜੂਨ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਦਸ਼ਮੇਸ਼ ਨਗਰ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਿਆਂ ਅਜਿਹੀਆਂ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅੱਜ ਰਵਾਨਾ ਹੋਏ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਲੋਕਾਂ ਵਿੱਚ ਕਾਫ਼ੀ ਪ੍ਰਸਿੱਧ ਹੋ ਰਹੀ ਹੈ, ਵੱਖ-ਵੱਖ ਇਲਾਕਿਆਂ ਤੋਂ ਮਿਲ ਰਿਹਾ ਉਤਸ਼ਾਹ ਇਸ ਦੀ ਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ।
ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।
ਇਸ ਮੌਕੇ ਵਾਰਡ ਨੰਬਰ 3 ਦੇ ਐਮ.ਸੀ. ਜਤਿੰਦਰ ਐਸ ਕੇ ਅਤੇ ਚਰਨਜੀਤ ਐਸ ਕੇ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
Scroll to Top