Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:35 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਨੇ ਅਬਲੋਵਾਲ ਤੋਂ ਅੰਮ੍ਰਿਤਸਰ ਲਈ ਰਵਾਨਾ ਬੱਸ ਨੂੰ ਦਿੱਤੀ ਹਰਿ ਝੰਡੀ 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਨੇ ਅਬਲੋਵਾਲ ਤੋਂ ਅੰਮ੍ਰਿਤਸਰ ਲਈ ਰਵਾਨਾ ਬੱਸ ਨੂੰ ਦਿੱਤੀ ਹਰਿ ਝੰਡੀ 

ਪਟਿਆਲਾ, 19 ਫਰਵਰੀ – ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਅਬਲੋਵਾਲ ਇਲਾਕੇ ਤੋਂ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਬੱਸ ਨੂੰ ਮੇਅਰ ਕੁੰਦਨ ਗੋਗੀਆ ਨੇ ਸ਼ੁਭਕਾਮਨਾਵਾ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਧਾਰਮਿਕ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਇਹ ਬਹੁਤ ਵਧੀਆ ਉਪਰਾਲਾ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਬੱਸ ਅਬਲੋਵਾਲ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚੇਗੀ, ਜਿੱਥੇ ਯਾਤਰੀ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਯਾਤਰਾ ਦੌਰਾਨ ਸ਼ਰਧਾਲੂ ਦੁਰਗਿਆਣਾ ਮੰਦਰ ਅਤੇ ਦਰਬਾਰ ਸਾਹਿਬ ਸਮੇਤ ਹੋਰ ਪਵਿੱਤਰ ਸਥਾਨਾਂ ‘ਤੇ ਮੱਥਾ ਟੇਕਣਗੇ। ਬੱਸ ਰਵਾਨਗੀ ਸਮੇਂ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਖਾਸ ਕਰਕੇ ਬਜ਼ੁਰਗਾਂ ਅਤੇ ਉਹਨਾਂ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਜੋ ਆਪਣੇ ਖਰਚ ‘ਤੇ ਦੂਰ ਦਰਾਜ਼ ਦੇ ਧਾਰਮਿਕ ਸਥਾਨਾਂ ‘ਤੇ ਨਹੀਂ ਜਾ ਸਕਦੇ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਲੋਕਾਂ ਵਿੱਚ ਧਾਰਮਿਕ ਅਤੇ ਸਮਾਜਿਕ ਏਕਤਾ ਵੀ ਮਜ਼ਬੂਤ ਹੁੰਦੀ ਹੈ।
ਇਸ ਮੌਕੇ ‘ਤੇ ਅਬਲੋਵਾਲ ਦੇ ਕੌਂਸਲਰ ਸੋਨੀਆ ਦਾਸ ਵੀ ਹਾਜ਼ਰ ਰਹੇ। ਉਨ੍ਹਾਂ ਨੇ ਕਿਹਾ ਕਿ ਅਬਲੋਵਾਲ ਇਲਾਕੇ ਤੋਂ ਬੱਸ ਦੀ ਰਵਾਨਗੀ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸੁਵਿਧਾ ਮਿਲੀ ਹੈ ਅਤੇ ਲੋਕ ਪੰਜਾਬ ਸਰਕਾਰ ਦੀ ਇਸ ਅਹਿਮ ਇਸ ਯੋਜਨਾ ਤੋਂ ਕਾਫੀ ਖੁਸ਼ ਹਨ। ਅਖੀਰ ਵਿੱਚ ਮੇਅਰ ਨੇ ਸਾਰੇ ਯਾਤਰੀਆਂ ਨੂੰ ਸੁਖਮਈ ਅਤੇ ਸਫਲ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਬੇਹੱਦ ਸ਼ਲਾਘਾ ਕੀਤੀ।
Scroll to Top