Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 7:36 am

+91 90915 01313 , +91 90916 01313

punjabbanni@gmail.com
punjabbani@yahoo.com

 ਮੁੱਖ ਮੰਤਰੀ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ

 ਮੁੱਖ ਮੰਤਰੀ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ

ਪਟਿਆਲਾ, 27 ਫਰਵਰੀ : ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 60 ਪਰਤਾਪ ਨਗਰ ਤੋਂ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।
            ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
            ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ|ਇਸ ਮੌਕੇ ਵਾਰਡ ਨੰਬਰ 60 ਰੁਪਿੰਦਰ ਸਿੰਘ ਕੋਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।
Scroll to Top