ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰਾਂ ਦੇ ਦਲ-ਬਦਲ ਨੂੰ ਸੰਵਿਧਾਨਕ ਮਰਯਾਦਾਵਾਂ ਦੇ ਖਿਲਾਫ ਦਿੱਤਾ ਕਰਾਰ

ਚੰਡੀਗੜ, 05 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਕੁੱਝ ਦਿਨ ਪਹਿਲਾਂ ਰਾਜ ਸਭਾ ਮੈਬਰਾਂ ਦੇ ਦਲ ਬਦਲ ਨੂੰ ਸੰਵਿਧਾਨਕ ਮਰਯਾਦਾਵਾਂ ਦੇ ਖਿਲਾਫ ਕਰਾਰ ਦਿੱਤਾ ਹੈ। ਉਨਾ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਦੇ ਮਾਮਲੇ ਨੂੰ ਗੰਭੀਰ ਦੱਸਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੱਲਬਾਤ ਕਰਦਿਆਂ ਕੇਂਦਰ ਸਰਕਾਰ ‘ਤੇ ਸਖ਼ਤ ਸ਼ਬਦਾਂ ਵਿੱਚ ਨਿਸ਼ਾਨਾ ਸਾਧਿਆ। ਮਾਨ ਨੇ ਕਿਹਾ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਖਤਰਨਾਕ ਹਨ ਅਤੇ ਇਸ ਮਾਮਲੇ ‘ਚ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਤੋੜ-ਫੋੜ ਜਾਂ ਦਬਾਅ ਦੀ ਰਾਜਨੀਤੀ ਸਫਲ ਨਹੀਂ ਹੋਵੇਗੀ ਅਤੇ ‘ਆਪਰੇਸ਼ਨ ਲੋਟਸ’ ਵਰਗੀਆਂ ਕੋਸ਼ਿਸ਼ਾਂ ਇੱਥੇ ਫੇਲ ਹੋਣਗੀਆਂ।
ਮੁੱਖ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਸੰਸਦ ਮੈਂਬਰਾਂ ਨੇ ਪਾਰਟੀ ਛੱਡੀ ਹੈ, ਉਨ੍ਹਾਂ ਦੀ ਮੈਂਬਰੀ ਤੁਰੰਤ ਰੱਦ ਕੀਤੀ ਜਾਵੇ ਅਤੇ ਸਖਤ ਐਕਸ਼ਨ ਵੀ ਲਿਆ ਜਾਵੇ।

Scroll to Top