ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸੰਗਰੂਰ, 19 ਮਈ 2026 : ਪੰਜਾਬ ਨੂੰ ਵਾਇਰ ਫ੍ਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਢਾਂਚੇ ਨੂੰ ਆਧੁਨਿਕ ਬਣਾਉਦਿਆਂ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਸੁਰੂਆਤ ਕਰ ਦਿਤੀ ਹੈ। ਦਸ ਦਈਏ ਕਿ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ‘ਤੇ ਕਰੀਬ 8 ਕਰੋੜ ਰੁਪਏ ਖਰਚੇ ਜਾਣਗੇ ਅਤੇ ਪਿੰਡ ਵਿੱਚ 41 ਕਿਲੋਮੀਟਰ ਲੰਬੀਆਂ ਬਿਜਲੀ ਲਾਈਨਾਂ ਨੂੰ ਜ਼ਮੀਨ ਹੇਠਾਂ ਵਿਛਾਇਆ ਜਾਵੇਗਾ। ਇਸਦੇ ਨਾਲ ਹੀ ਪਿੰਡ ਦੀਆਂ ਸੜਕਾਂ ਅਤੇ ਗਲੀਆਂ ਵਿਚੋਂ ਲਗਭਗ 382 ਬਿਜਲੀ ਦੇ ਖੰਭੇ ਹਟਾਏ ਜਾਣਗੇ, ਜਿਸ ਨਾਲ ਆਵਾਜਾਈ ਅਤੇ ਸੁੰਦਰਤਾ ਦੋਵੇਂ ਵਿੱਚ ਸੁਧਾਰ ਆਵੇਗਾ।

ਇਸ ਮੌਕੇ ਮੁਖ ਮੰਤਰੀ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਇਸ ਤਰ੍ਹਾਂ ਦੀ ਵਿਵਸਥਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦੇ ਅਗੇਅੜੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 11 ਕੇਵੀ ਹਾਈ ਵੋਲਟੇਜ ਲਾਈਨਾਂ ਨੂੰ ਵੀ ਪੂਰੀ ਤਰ੍ਹਾਂ ਅੰਡਰਗਰਾਊਂਡ ਕੀਤਾ ਜਾਵੇਗਾ ਤਾਂ ਜੋ ਬਿਜਲੀ ਸਪਲਾਈ ਹੋਰ ਸੁਰੱਖਿਅਤ ਅਤੇ ਭਰੋਸੇਯੋਗ ਬਣ ਸਕੇ।

ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਬਿਜਲੀ ਦੇ ਖੰਭੇ ਅਤੇ ਕਨੈਕਸ਼ਨਾਂ ਦੇ ਨਾਮ ‘ਤੇ ਭ੍ਰਿਸ਼ਟਾਚਾਰ ਹੁੰਦਾ ਸੀ ਅਤੇ ਆਮ ਲੋਕਾਂ ਨੂੰ ਛੋਟੇ ਕੰਮਾਂ ਲਈ ਵੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ।

ਮੁੱਖ ਮੰਤਰੀ ਮੁਤਾਬਕ ਹੁਣ ਪਿੰਡਾਂ ਵਿੱਚ ਨਵੀਂ ਤਕਨਾਲੋਜੀ ਅਧਾਰਿਤ ਫਾਈਬਰ ਆਪਟਿਕ ਕੇਬਲਾਂ ਵਿਛਾਈਆਂ ਜਾ ਰਹੀਆਂ ਹਨ, ਜੋ ਮੌਸਮ ਦੇ ਪ੍ਰਭਾਵ ਤੋਂ ਬਚਾਅ ਕਰਨ ਦੇ ਯੋਗ ਹਨ ਅਤੇ ਲੰਬੇ ਸਮੇਂ ਤੱਕ ਬਿਹਤਰ ਸੇਵਾਵਾਂ ਦੇਣਗੀਆਂ।

Scroll to Top