ਅੰਮ੍ਰਿਤਸਰ, 5 ਨਵੰਬਰ 2025 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਨਾ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਨੇ ਪੰਜਾਬ ਵਿਚ ਅਮਨ, ਇਕਤਾ ਤੇ ਤਰੱਕੀ ਲਈ ਅਰਦਾਸ ਕੀਤੀ।
ਮਾਨ ਨੇ ਇਸ ਮੌਕੇ ਕੇਂਦਰ ਸਰਕਾਰ ਨੂੰ ਸਿੱਧਾ ਸੰਦੇਸ਼ ਦਿੰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜਦੋਂ ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡੇ ਜਾ ਰਹੇ ਹਨ, ਤਾਂ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਤੋਂ ਰੋਕਣ ਦਾ ਕੀ ਤਰਕ ਹੈ?” ਉਨਾ ਕੇਦਰ ਸਰਕਾਰ ਤੋ ਮੰਗ ਕੀਤੀ ਕਿ ਜਲਦ ਇਸ ਲਾਂਘੇ ਨੂੰ ਦੁਬਾਰਾ ਖੋਲਿਆ ਜਾਵੇ ਤਾਂ ਜੋ ਸੰਗਤ ਦਰਸ਼ਨ ਕਰ ਸਕੇ।