Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 7:43 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਚੰਡੀਗੜ੍ਹ, 11 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ ਟੀਚੇ 3,100 ਵਿੱਚੋਂ ਹੁਣ ਤੱਕ ਉਦਘਾਟਨ ਕੀਤੇ ਗਏ ਕੁੱਲ ਮੈਦਾਨਾਂ ਦੀ ਗਿਣਤੀ 1,764 ਹੋ ਗਈ ਹੈ। ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਮੁਹਿੰਮ ਨੂੰ ਤੇਜ਼ ਕਰ ਰਹੀ ਹੈ।

ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਖੇਡ ਪ੍ਰਤਿਭਾ ਦੇ ਹੱਬ ਵਜੋਂ ਉੱਭਰਨ ਦੀ ਨੀਂਹ ਰੱਖ ਰਿਹਾ ਹੈ, ਜਿਸ ਵਿੱਚ ਹਰ ਖੇਡ ਮੈਦਾਨ ਨੂੰ ਫੁੱਟਬਾਲ, ਹਾਕੀ, ਵਾਲੀਬਾਲ ਅਤੇ ਕ੍ਰਿਕਟ ਕਿੱਟਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ `ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਅਤੇ ਨਾ ਹੀ ਵਿਕਾਸ ਕਾਰਜ ਕੀਤੇ, ਜਦੋਂ ਕਿ ਸਾਡੀ ਸਰਕਾਰ ਪੇਂਡੂ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਅਥਲੀਟ ਬਣਨ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੇ ਮੌਕੇ ਦੇਣ ਲਈ ਖੇਡ ਬੁਨਿਆਦੀ ਢਾਂਚੇ ਨੂੰ ਪਹਿਲ ਦੇ ਰਹੀ ਹੈ।

ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਹਲਕੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿਖੇ ਖੇਡ ਮੈਦਾਨ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਇਆ। ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 1,000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਹੈ।

ਇਹ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਡਾ ਕਦਮ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਮੁੜ੍ਹਕਾ ਡੋਲ ਕੇ ਸਾਡੇ ਨੌਜਵਾਨ ਆਉਣ ਵਾਲੇ ਸਾਲਾਂ ਵਿੱਚ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨਗੇ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਵੱਲ ਮੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਲੋਕਾਂ ਅਤੇ ਸਿਆਸੀ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇੱਕ ਸਿਹਤਮੰਦ, ਅਨੁਸ਼ਾਸਿਤ ਅਤੇ ਤਰੱਕੀ ਪਸੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਅਸੀਂ ਅੱਜ ਲੋਕਾਂ ਨੂੰ 1,000 ਹੋਰ ਖੇਡ ਮੈਦਾਨ ਸਮਰਪਿਤ ਕਰ ਰਹੇ ਹਾਂ ਕਿਉਂਕਿ ਸਾਡੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਢੁਕਵੀਆਂ ਸਹੂਲਤਾਂ ਅਤੇ ਮੌਕਿਆਂ ਦੀ ਲੋੜ ਹੈ। ਉਨ੍ਹਾਂ ਦੀ ਊਰਜਾ ਨੂੰ ਖੇਡਾਂ ਵੱਲ ਲਗਾ ਕੇ ਅਸੀਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਸਕਦੇ ਹਾਂ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕਰ ਸਕਦੇ ਹਾਂ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਪਿੰਡਾਂ ਵਿੱਚ ਉੱਚ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਅੱਜ ਵੱਡੀ ਪੱਧਰ `ਤੇ ਪਹਿਲਕਦਮੀ ਕੀਤੀ ਹੈ, ਜਿਸ ਨਾਲ ਪੇਂਡੂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਹੂਲਤਾਂ ਮਿਲਣੀਆਂ ਯਕੀਨੀ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ, “ਇਸ ਪਹਿਲਕਦਮੀ ਤਹਿਤ ਪੰਜਾਬ ਭਰ ਵਿੱਚ 3,100 ‘ਪੇਂਡੂ ਖੇਡ ਮੈਦਾਨ’ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ। ਸਾਡਾ ਟੀਚਾ ਹਰ ਪਿੰਡ ਵਿੱਚ ਖੇਡ ਸੱਭਿਆਚਾਰ ਪੈਦਾ ਕਰਨਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਦੀ ਬਜਾਏ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਗਤੀਵਿਧੀਆਂ ਨੂੰ ਚੁਣਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਦੌਰਾਨ 4 ਮਈ ਨੂੰ 255 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਦੋਂ ਕਿ ਦੂਜੇ ਪੜਾਅ ਦੌਰਾਨ 24 ਅਗਸਤ ਨੂੰ 509 ਹੋਰ ਮੈਦਾਨ ਸਮਰਪਿਤ ਕੀਤੇ ਗਏ ਸਨ। ਤੀਜੇ ਪੜਾਅ ਵਿੱਚ 1,000 ਮੈਦਾਨਾਂ ਦੇ ਸਮਰਪਣ ਨਾਲ ਇਹ ਮੁਹਿੰਮ ਇੱਕ ਹੋਰ ਮਹੱਤਵਪੂਰਨ ਪੜਾਅ ਵਿੱਚ ਦਾਖ਼ਲ ਹੋ ਗਈ ਹੈ। ਇਨ੍ਹਾਂ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 93 ਖੇਡ ਮੈਦਾਨ ਵੀ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ, “ਅਸੀਂ ਸਿਰਫ਼ ਖੇਡ ਦੇ ਮੈਦਾਨ ਨਹੀਂ ਬਣਾ ਰਹੇ, ਅਸੀਂ ਆਪਣੇ ਪੇਂਡੂ ਨੌਜਵਾਨਾਂ ਲਈ ਮੌਕੇ ਪੈਦਾ ਕਰ ਰਹੇ ਹਾਂ। ਹਰ ਪਿੰਡ ਵਿੱਚ ਮਿਆਰੀ ਖੇਡ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜਿੱਥੇ ਬੱਚੇ ਸਿਖਲਾਈ ਲੈ ਸਕਣ, ਅਭਿਆਸ ਕਰ ਸਕਣ ਅਤੇ ਆਪਣੀਆਂ ਖੇਡ ਰੁਚੀਆਂ ਨੂੰ ਪੂਰਾ ਕਰ ਸਕਣ।”

ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀ ਇਨ੍ਹਾਂ ਨੂੰ ਤੰਦਰੁਸਤੀ ਦੀਆਂ ਗਤੀਵਿਧੀਆਂ ਲਈ ਵਰਤ ਸਕਣ। ਉਨ੍ਹਾਂ ਕਿਹਾ, “ਇਨ੍ਹਾਂ ਵਿੱਚ ਛੇ ਫੁੱਟ ਉੱਚੀ ਚੇਨ-ਲਿੰਕ ਬਾਉਂਡਰੀ ਫੈਂਸਿੰਗ, ਹਰਿਆਲੀ ਵਧਾਉਣ ਲਈ ਪੌਦੇ ਲਗਾਉਣਾ, ਫੁੱਟ-ਲਾਈਟਾਂ ਵਾਲੇ ਛੇ ਫੁੱਟ ਚੌੜੇ ਵਾਕਿੰਗ ਟਰੈਕ, ਮਰਦਾਂ ਅਤੇ ਔਰਤਾਂ ਲਈ ਵੱਖਰੇ ਪਖਾਨੇ ਅਤੇ ਖੇਡ ਕਿੱਟਾਂ ਤੇ ਉਪਕਰਣਾਂ ਲਈ ਸਟੋਰ ਰੂਮ ਸ਼ਾਮਲ ਹਨ। ਮੈਦਾਨਾਂ ਦੀ ਸਹੀ ਦੇਖਭਾਲ ਯਕੀਨੀ ਬਣਾਉਣ ਲਈ ਘਾਹ ਅਤੇ ਪੌਦਿਆਂ ਨੂੰ ਪਾਣੀ ਦੇਣ ਲਈ ਸਬਮਰਸੀਬਲ ਪੰਪ ਅਤੇ ਹਾਈਡ੍ਰੈਂਟ ਵੀ ਲਾਏ ਗਏ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਝੂਲਿਆਂ, ਪੌੜੀਆਂ ਅਤੇ ਸਲਾਈਡਾਂ ਨਾਲ ਲੈਸ ਬੱਚਿਆਂ ਦੇ ਖੇਡਣ ਲਈ ਖ਼ਾਸ ਖੇਤਰ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਹਾਈ-ਮਾਸਟ ਲਾਈਟਾਂ ਮੈਦਾਨਾਂ ਵਿੱਚ ਸਹੀ ਰੌਸ਼ਨੀ ਯਕੀਨੀ ਬਣਾਉਣਗੀਆਂ। ਸਥਾਨਕ ਖੇਡ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵਾਲੀਬਾਲ, ਫੁੱਟਬਾਲ, ਹਾਕੀ ਅਤੇ ਹੋਰ ਪ੍ਰਸਿੱਧ ਖੇਡਾਂ ਲਈ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ, “ਇਹ ਮੈਦਾਨ ਮੁੱਢਲੀਆਂ ਖੇਡ ਸਹੂਲਤਾਂ ਤੋਂ ਕਿਤੇ ਵੱਧ ਪੇਸ਼ਕਸ਼ ਕਰਨਗੇ। ਅਸੀਂ ਮਿਆਰੀ ਘਾਹ ਨਾਲ ਹਰੇ-ਭਰੇ ਟਰਫ਼ ਤਿਆਰ ਕਰ ਰਹੇ ਹਾਂ, ਜਦੋਂ ਕਿ ਚੁਣੇ ਹੋਏ ਮੈਦਾਨਾਂ ਵਿੱਚ ਅਥਲੈਟਿਕਸ ਅਤੇ ਦੌੜ ਨੂੰ ਉਤਸ਼ਾਹਿਤ ਕਰਨ ਲਈ ਛੇ-ਲੇਨ, 400-ਮੀਟਰ ਰਨਿੰਗ ਟਰੈਕ ਵੀ ਹੋਣਗੇ। ਸਾਡਾ ਉਦੇਸ਼ ਪੰਜਾਬ ਦੇ ਹਰ ਬੱਚੇ ਤੱਕ ਖੇਡਾਂ ਦੀ ਪਹੁੰਚ ਬਣਾਉਣਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਪਿੰਡਾਂ ਨੂੰ ਲੋੜੀਂਦਾ ਖੇਡ ਸਾਜ਼ੋ-ਸਾਮਾਨ ਮਿਲੇ ਤਾਂ ਜੋ ਬੱਚੇ ਕਿੱਟਾਂ ਖਰੀਦਣ ਦੇ ਵਿੱਤੀ ਬੋਝ ਤੋਂ ਬਿਨਾਂ ਖੇਡਣਾ ਸ਼ੁਰੂ ਕਰ ਸਕਣ। ਉਨ੍ਹਾਂ ਅੱਗੇ ਕਿਹਾ, “ਹਰ ਪਿੰਡ ਨੂੰ ਫੁੱਟਬਾਲ ਅਤੇ ਹਾਕੀ ਦੇ ਗੋਲਪੋਸਟ, ਵਾਲੀਬਾਲ ਦੇ ਖੰਭੇ ਅਤੇ ਦੋ ਜਾਲ, ਤਿੰਨ ਵਾਲੀਬਾਲ, ਤਿੰਨ ਫੁੱਟਬਾਲ ਅਤੇ ਕ੍ਰਿਕਟ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਫੁੱਟਬਾਲ ਦੇ 36 ਜੋੜੇ ਸਟੱਡ ਸਪਲਾਈ ਕੀਤੇ ਜਾਣਗੇ, ਜਦੋਂ ਕਿ ਜਿਨ੍ਹਾਂ ਪਿੰਡਾਂ ਵਿੱਚ ਕ੍ਰਿਕਟ ਖ਼ਾਸ ਤੌਰ `ਤੇ ਪ੍ਰਸਿੱਧ ਹੈ, ਉਨ੍ਹਾਂ ਨੂੰ ਪੂਰੀਆਂ ਕ੍ਰਿਕਟ ਕਿੱਟਾਂ ਮਿਲਣਗੀਆਂ।”

ਮੁੱਖ ਮੰਤਰੀ ਨੇ ਕਿਹਾ, “ਸਿਰਫ਼ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੀ ਕਾਫ਼ੀ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਬੱਚਿਆਂ ਨੂੰ ਸਹੀ ਮਾਰਗਦਰਸ਼ਨ ਅਤੇ ਸਿਖਲਾਈ ਵੀ ਮਿਲੇ। ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਸਾਰੇ ਖੇਡ ਮੈਦਾਨਾਂ ਵਿੱਚ ਫੁੱਟਬਾਲ ਅਤੇ ਵਾਲੀਬਾਲ ਦੇ ਕੋਚ ਤਾਇਨਾਤ ਕੀਤੇ ਜਾਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਸਮਰਪਿਤ ਕਮੇਟੀਆਂ ਰਾਹੀਂ ਇਨ੍ਹਾਂ ਖੇਡ ਮੈਦਾਨਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਦੱਸਿਆ “ਇਨ੍ਹਾਂ ਕਮੇਟੀਆਂ ਵਿੱਚ ਸਰਪੰਚ, ਯੂਥ ਕਲੱਬ ਦੇ ਪ੍ਰਧਾਨ, ਸਬੰਧਤ ਜੂਨੀਅਰ ਇੰਜਨੀਅਰ (ਜੇ.ਈ.) ਅਤੇ ਪੰਚਾਇਤ ਸਕੱਤਰ ਸ਼ਾਮਲ ਹੋਣਗੇ। ਗ੍ਰਾਮ ਪੰਚਾਇਤ, ਕਮੇਟੀ ਵਿੱਚ ਇੱਕ ਮਹਿਲਾ ਮੈਂਬਰ ਜਾਂ ਕਿਸੇ ਖਿਡਾਰੀ ਨੂੰ ਵੀ ਨਾਮਜ਼ਦ ਕਰੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਸਹੂਲਤਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪਿੰਡ ਪੱਧਰੀ ਕਮੇਟੀਆਂ ਦੀ ਹੋਵੇਗੀ ਤਾਂ ਜੋ ਖੇਡ ਮੈਦਾਨ ਕਾਰਜਸ਼ੀਲ ਰਹਿਣ ਅਤੇ ਬੱਚਿਆਂ ਅਤੇ ਨੌਜਵਾਨਾਂ ਦੁਆਰਾ ਬਾਕਾਇਦਾ ਤੌਰ `ਤੇ ਵਰਤੇ ਜਾਣ। ਸਾਡਾ ਇੱਕੋ-ਇੱਕ ਉਦੇਸ਼ ਇੱਕ ਮਜ਼ਬੂਤ ਖੇਡ ਸੱਭਿਆਚਾਰ ਬਣਾਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।”

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Scroll to Top