ਮੁੱਖ ਮੰਤਰੀ ਮਾਨ ਦੇ ਰਹੇ ਨੇ ਲਗਾਤਾਰ ਅਕਾਲੀ ਦਲ ਤੇ ਕਾਂਗਰਸੀ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਕੇ ਝਟਕੇ ਤੇ ਝਟਕਾ
ਜਲੰਧਰ : ਜਲੰਧਰ ਪੱਂਛਮੀ ਵਿਚ ਹੋਣ ਜਾ ਰਹੀ ਜਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜਲੰਧਰ ਪੱਂਛਮੀ ਤੋਂ ਖੜ੍ਹੇ ਆਪ ਦੇ ਉਮੀਦਵਾਰ ਮਹਿੰਦਰ ਸਿੰਘ ਭਗਤ ਦੇ ਚੋਣ ਪ੍ਰਚਾਰ ਨੂੰ ਹੁੰਗਾਰਾ ਦੇਣ ਦੇ ਚਲਦਿਆਂ ਵੱਡੀ ਗਿਣਤੀ ਵਿਚ ਰੋਜ਼ਾਨਾ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੁਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾ ਕੇ ਝਟਕੇ ਤੇ ਝਟਕਾ ਦੇ ਰਹੇ ਹਨ। ਉਪਰੋਕਤ ਮੁਹਿੰਮ ਦੇ ਚਲਦਿਆਂ ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇਕ ਸੀਨੀਅਰ ਲੀਡਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।