ਸੰਗਰੂਰ, 1 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਸੂਬਾ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਆਗਾਜ ਕਰਦਿਆਂ ਪੰਜਾਬ ਦੀਆਂ ਔਰਤਾਂ ਨੂੰ ਇਹ ਯੋਜਨਾ ਸਪੁਰਦ ਕੀਤੀ ਹੈ, ਜਿਸ ਤਹਿਤ ਇਸ ਯੋਜਨਾ ਅਧੀਨ ਆਉਣ ਵਾਲੀਆਂ ਸਮੁਚੀਆਂ ਔਰਤਾਂ ਦੇ ਖਾਤਿਆਂ ਵਿਚ 3 ਹਜਾਰ ਰਾਸ਼ੀ ਦੇ ਮੈਸਜ ਆਉਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਔਰਤਾਂ ਅੰਦਰ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਹੁਣ ਇਸ ਯੋਜਨਾ ਤਹਿਤ ਜਨਰਲ ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਹ ਰਾਸ਼ੀ ਮਹਿਲਾਵਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਖੁਦਮੁਖਤਿਆਰੀ ਵੱਲ ਅੱਗੇ ਵਧਾਉਣ ਵਿੱਚ ਸਹਾਇਕ ਸਾਬਤ ਹੋਵੇਗੀ।
ਸਰਕਾਰ ਨੇ ਕਿਹਾ ਕਿ ਯੋਜਨਾ ਦਾ ਲਾਭ ਯੋਗ ਮਹਿਲਾਵਾਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾਵੇਗਾ ਅਤੇ ਇਸ ਨਾਲ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਦਾਇਰੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤਹਿਤ ਕਈ ਔਰਤਾਂ ਦੇ ਖਾਤਿਆਂ ਵਿਚ ਰਾਸ਼ੀ ਪੈ ਗਈ ਹੈ ਤੇ ਕਈਆਂ ਨੂੰ 24 ਘੰਟੇ ਦੇ ਅੰਦਰ ਰਾਸ਼ੀ ਟਰਾਂਸਫਰ ਹੋਣ ਦੇ ਮੈਸਜ ਆਏ ਹਨ।