ਮੁੱਖ ਮੰਤਰੀ ਸਿਹਤ ਯੋਜਨਾ ’ਤੇ ਫੈਲ ਰਹੀਆਂ ਅਫ਼ਵਾਹਾਂ ’ਤੇ ਮੁਖ ਮੰਤਰੀ ਭਗਵੰਤ ਮਾਨ ਦਾ ਕਰਾਰਾ ਵਾਰ

ਚੰਡੀਗੜ, 10 ਫਰਵਰੀ :  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਸੂਬੇ ਵਿੱਚ ਚਲ ਰਹੀਆਂ ਚਰਚਾਵਾਂ ਅਤੇ ਅਫ਼ਵਾਹਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ ਨੂੰ ਸਾਫ਼ ਤੇ ਤਿੱਖਾ ਜਵਾਬ ਦਿੱਤਾ ਹੈ। ਉਥੇ ਹੀ ਉਨਾ ਦੂਸਰੇ ਪਾਸੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ ਗੱਲਾਂ ’ਤੇ ਭਰੋਸਾ ਨਾ ਕੀਤਾ ਜਾਵੇ।

ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਯੋਜਨਾ ਨਾ ਸਿਰਫ਼ ਪੰਜਾਬ ਵਿੱਚ, ਸਗੋਂ ਦੇਸ਼ ਅਤੇ ਵਿਦੇਸ਼ਾਂ ਵਿੱਚ ਵੀ ਲੋਕਾਂ ਵੱਲੋਂ ਸਾਰਾਹੀ ਜਾ ਰਹੀ ਹੈ ਅਤੇ ਆਮ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋਵੇਗੀ। ਸ਼ਾਮ ਵੇਲੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਯੋਜਨਾ ਬਾਰੇ ਜਾਣਬੁੱਝ ਕੇ ਭ੍ਰਮ ਫੈਲਾ ਰਹੀਆਂ ਹਨ।

2600 ਕਿਸਮ ਦੀਆਂ ਬਿਮਾਰੀਆਂ ਦਾ ਇਲਾਜ ਕਵਰ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਨੂੰ ਲਾਗੂ ਕਰਨ ਲਈ ਸਰਕਾਰੀ ਤੇ ਨਿੱਜੀ ਹਸਪਤਾਲਾਂ ਨਾਲ ਸਮਝੌਤੇ ਕੀਤੇ ਗਏ ਹਨ, ਜਿੱਥੇ ਵੱਖ-ਵੱਖ ਬਿਮਾਰੀਆਂ ਲਈ ਦਰਾਂ ਪਹਿਲਾਂ ਹੀ ਤੈਅ ਕੀਤੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਤੈਅ ਕੀਮਤਾਂ ਮੁਤਾਬਕ ਹੀ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਹਸਪਤਾਲ ਮਨਮਰਜ਼ੀ ਨਾਲ ਵਸੂਲੀ ਨਹੀਂ ਕਰ ਸਕਣਗੇ । ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲਗਭਗ 2600 ਕਿਸਮ ਦੀਆਂ ਬਿਮਾਰੀਆਂ ਦਾ ਇਲਾਜ ਕਵਰ ਕੀਤਾ ਗਿਆ ਹੈ।

Scroll to Top