Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Wednesday, 05 Aug 2026 | 4:40 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਖ਼ੁਦ ਸੰਭਾਲੀ ਕਮਾਨ

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਖ਼ੁਦ ਸੰਭਾਲੀ ਕਮਾਨ

ਪਟਿਆਲਾ, 4 ਅਗਸਤ : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਲ ਭਰਾਅ ਦੀ ਸਮੱਸਿਆ ਤੋਂ ਨਿਜਾਤ ਦਵਾਉਣ ਦੇ ਮੰਤਵ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸਵੇਰੇ 6 ਵਜੇ ਤੋਂ ਹੀ ਨਿਗਮ ਦੀਆਂ ਟੀਮਾਂ ਨੂੰ ਨਾਲ ਲੈ ਕੇ ਵਿਸ਼ੇਸ਼ ਦੌਰਾ ਕੀਤਾ ਗਿਆ।
ਦੋਵਾਂ ਉੱਚ ਅਧਿਕਾਰੀਆਂ ਨੇ ਖ਼ੁਦ ਜ਼ਮੀਨੀ ਪੱਧਰ ‘ਤੇ ਮੌਜੂਦ ਰਹਿ ਕੇ ਹਰ ਪ੍ਰਭਾਵਿਤ ਸਥਾਨ ਦੀ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ ਅਤੇ ਮੌਕੇ ‘ਤੇ ਹੀ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ ਸੀ ਜੇ ਪੀ ਸਿੰਘ, ਐਕਸੀਅਨ ਕੁਲਜਿੰਦਰ ਸਿੰਘ, ਜੇ ਈ ਰਾਜੇਸ਼, ਪੀ ਏ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਹੋਰ ਨਿਗਮ ਅਧਿਕਾਰੀ ਵੀ ਮੌਜੂਦ ਸਨ.
ਨਿਰੀਖਣ ਦੌਰਾਨ ਮੇਅਰ ਅਤੇ ਕਮਿਸ਼ਨਰ ਵੱਲੋਂ ਸ਼ਹਿਰ ਦੇ ਨੀਵੇਂ ਅਤੇ ਸੰਵੇਦਨਸ਼ੀਲ ਖੇਤਰਾਂ ਜਿਵੇਂ ਕਿ ਫੁਲਕੀਆਂ ਇਨਕਲੇਵ, ਮਜੀਠੀਆ ਇਨਕਲੇਵ, ਚਾਂਦਨੀ ਚੌਂਕ, ਰਾਘੋ ਮਾਜਰਾ, ਜੈਕਬ ਡਰੇਨ ਅਤੇ ਐਸ.ਟੀ.ਪੀ. ਪਲਾਂਟ ਸਮੇਤ ਹੋਰ ਕਈ ਇਲਾਕਿਆਂ ਦਾ ਦੌਰਾ ਕੀਤਾ ਗਿਆ। ਜਿਨ੍ਹਾਂ ਵੀ ਥਾਵਾਂ ‘ਤੇ ਮੀਂਹ ਦਾ ਪਾਣੀ ਖੜ੍ਹਾ ਮਿਲਿਆ, ਉੱਥੇ ਨਗਰ ਨਿਗਮ ਦੀਆਂ ਟੀਮਾਂ ਨੂੰ ਤੁਰੰਤ ਪ੍ਰਭਾਵ ਨਾਲ ਭਾਰੀ ਮਸ਼ੀਨਰੀ ਅਤੇ ਸਟਾਫ਼ ਲਗਾ ਕੇ ਪੰਪਾਂ ਰਾਹੀਂ ਪਾਣੀ ਦੀ ਨਿਕਾਸੀ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ।
ਦੌਰੇ ਦੌਰਾਨ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪਾਣੀ ਦੀ ਨਿਕਾਸੀ ਦੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਜਿੱਥੇ ਵੀ ਸਥਿਤੀ ਗੰਭੀਰ ਮਹਿਸੂਸ ਹੋਈ, ਉੱਥੇ ਤੁਰੰਤ ਵਾਧੂ ਟੀਮਾਂ ਅਤੇ ਨਿਕਾਸੀ ਸਾਧਨ ਤਾਇਨਾਤ ਕੀਤੇ ਗਏ। ਮੇਅਰ ਅਤੇ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀਆਂ ਨੂੰ ਬਰਸਾਤ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਹਰ ਸ਼ਿਕਾਇਤ ‘ਤੇ ਪਹਿਲ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਮੇਅਰ ਅਤੇ ਕਮਿਸ਼ਨਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਬਾਰਿਸ਼ ਦੌਰਾਨ ਅਤੇ ਉਸ ਤੋਂ ਬਾਅਦ ਵੀ ਨਗਰ ਨਿਗਮ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਡਟੀਆਂ ਹੋਈਆਂ ਹਨ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਨੀਵੇਂ ਅਤੇ ਪਾਣੀ ਦੀ ਮਾਰ ਹੇਠ ਆਉਣ ਵਾਲੇ ਪੁਆਇੰਟਾਂ ‘ਤੇ ਲਗਾਤਾਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਨਿਗਮ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਸੁਰੱਖਿਆ ਤੇ ਸਹੂਲਤ ਲਈ ਹਰ ਸੰਭਵ ਉਪਰਾਲੇ ਜਾਰੀ ਰਹਿਣਗੇ।
Scroll to Top