ਮੇਅਰ ਕੁੰਦਨ ਗੋਗੀਆ ਨੇ ਨਵੇਂ ਨਿਯੁਕਤ ਕਮਿਸ਼ਨਰ ਪਰਮਜੀਤ ਸਿੰਘ ਦਾ ਕੀਤਾ ਸਵਾਗਤ

ਪਟਿਆਲਾ, 15 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਵੇਂ ਨਿਯੁਕਤ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਈ ਕੌਂਸਲਰਾਂ ਅਤੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਨਵੇਂ ਕਮਿਸ਼ਨਰ ਨੂੰ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀ ਟੀਮ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਪਰਮਜੀਤ ਸਿੰਘ ਦੇ ਤਜਰਬੇ ਅਤੇ ਪ੍ਰਸ਼ਾਸਨਿਕ ਕਾਬਲੀਅਤ ਨਾਲ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸ਼ਹਿਰ ਦੇ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕਰਨ ਵੱਲ ਮਿਲ ਕੇ ਸਕਾਰਾਤਮਕ ਕਦਮ ਚੁੱਕੇ ਜਾਣਗੇ।

ਕਮਿਸ਼ਨਰ ਪਰਮਜੀਤ ਸਿੰਘ ਨੇ ਵੀ ਮੇਅਰ ਅਤੇ ਪੂਰੀ ਨਗਰ ਨਿਗਮ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸ਼ਹਿਰ ਦੇ ਹਰੇਕ ਵਿਕਾਸ ਕਾਰਜ ਨੂੰ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਅੱਗੇ ਵਧਾਉਣ ਲਈ ਪ੍ਰਤਿਬੱਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਭ ਤੋਂ ਪਹਿਲੀ ਤਰਜੀਹ ਰਹੇਗੀ।

ਇਸ ਮੌਕੇ ਐਮ ਸੀ ਸ਼ਿਵਰਾਜ ਵਿਰਕ, ਐਮ ਸੀ ਮਨਦੀਪ ਸਿੰਘ, ਐਮ ਸੀ ਦਵਿੰਦਰ ਗੋਲਡੀ, ਐਮ ਸੀ ਗਿਆਨ ਚੰਦ, ਐਮ ਸੀ ਗੁਰਕਿਰਪਾਲ ਸਿੰਘ, ਮੇਅਰ ਸੈਕਟਰੀ ਰਜਿੰਦਰ ਮੋਹਨ, ਬਲਾਕ ਪ੍ਰਧਾਨ ਕ੍ਰਿਸ਼ਨ ਕੁਮਾਰ, ਲੱਕੀ ਲਹਿਲ ਅਤੇ ਰਣਬੀਰ ਸਹੋਤਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Scroll to Top