ਮੋਗਾ, 6 ਮਾਰਚ : ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਮੋਗਾ ਦੇ ਪਿੰਡ ਪਤੋ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦੇ ਅਨੁਸਾਰ ਪਿੰਡ ਪੱਤੋਂ ਦੇ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਹੈਪੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਹੈਪੀ ਘਟਨਾ ਵੇਲੇ ਬਾਘਾਪੁਰਾਣਾ ਵਿਖੇ ਕੋਟਕਪੂਰਾ ਰੋਡ ‘ਤੇ ਇਕ ਪੈਟਰੋਲ ਪੰਪ ਨੇੜੇ ਮੌਜੂਦ ਸੀ। ਇਸ ਦੌਰਾਨ ਫਾਰਚੂਨਰ ਗੱਡੀ ਵਿੱਚ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਉਸ ਉੱਤੇ ਅਚਾਨਕ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਸਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਜਾਂਚ ਟੀਮਾ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।