ਮੌਸਮ ਵਿਭਾਗ ਨੇ ਬਰਸਾਤ ਨੂੰ ਲੈ ਕੇ ਕੀਤਾ ਅਲਰਟ ਜਾਰੀ

ਚੰਡੀਗੜ, 16 ਜੁਲਾਈ : ਮੌਸਮ ਵਿਭਾਗ ਵੱਲੋਂ ਬਰਸਾਤ ਨੂੰ ਲੈ ਕੇ ਭਾਰੀ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਹਲਕੀ ਅਤੇ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਹ ਅਲਰਟ 6 ਜਿਲਿਆਂ ਵਿਚ ਜਾਰੀ ਕੀਤਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੀਲਾ ਅਲਰਟ ਕੀਤਾ ਜਾਰੀ

ਇਧਰ, ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ 18 ਜੁਲਾਈ ਤੋਂ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਹਿਮਾਚਲ ਵਿੱਚ ਰਾਜਧਾਨੀ ਸ਼ਿਮਲਾ, ਕੁੱਲੂ, ਚੰਬਾ, ਕਾਂਗੜਾ, ਮੰਡੀ, ਊਨਾ, ਹਮੀਰਪੁਰ, ਬਿਲਾਸਪੁਰ,

ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕਿਨੌਰ ਅਤੇ ਲਾਹੌਲ-ਸਪੀਤੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Comment

Your email address will not be published. Required fields are marked *

Scroll to Top