Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 7:51 am

+91 90915 01313 , +91 90916 01313

punjabbanni@gmail.com
punjabbani@yahoo.com

ਮੌਸਮ ਵਿਭਾਗ ਨੇ ਬਰਸਾਤ ਲਈ ਕੀਤਾ ਰੈਡ ਅਲਰਟ ਜਾਰੀ, ਲੋਕਾਂ ਅੰਦਰ ਚਿੰਤਾ

ਮੌਸਮ ਵਿਭਾਗ ਨੇ ਬਰਸਾਤ ਲਈ ਕੀਤਾ ਰੈਡ ਅਲਰਟ ਜਾਰੀ, ਲੋਕਾਂ ਅੰਦਰ ਚਿੰਤਾ

ਚੰਡੀਗੜ੍ਹ, 28 ਜੁਲਾਈ 2026 : ਮੌਸਮ ਵਿਭਾਗ ਵਲੋ ਮੌਸਮ ਨੂੰ ਦੇਖਦੇ ਹੋਏ ਕਈ ਪੰਜਾਬ ਤੇ ਚੰਡੀਗੜ ਲਈ ਰੈਡ ਅਲਰਟ ਜਾਰੀ ਕੀਤਾ ਗਿਆਹੈ, ਜਿਸ ਕਾਰਨ ਲੋਕਾਂ ਅੰਦਰ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਵਰਖਾ ਹੋ ਸਕਦੀ ਹੈ ਅਤੇ ਇਸ ਦੌਰਾਨ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ।

ਲੋਕਾਂ ਨੂੰ ਖੁੱਲ੍ਹੇ ਸਥਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਕੋਲ ਜਾਣ ਤੋਂ ਬਚਣ ਅਤੇ ਪਾਣੀ ਨਾਲ ਭਰੇ ਖੇਤਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 31 ਜੁਲਾਈ ਤੱਕ ਸੂਬੇ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਇਹ ਦੌਰ ਜਾਰੀ ਰਹਿ ਸਕਦਾ ਹੈ। ਲਗਾਤਾਰ ਹੋ ਰਹੀ ਵਰਖਾ ਕਾਰਨ ਦਰਿਆਵਾਂ ਅਤੇ ਜਲ ਭੰਡਾਰਾਂ ਵਿੱਚ ਪਾਣੀ ਦੀ ਆਮਦ ਵਧ ਰਹੀ ਹੈ, ਜਿਸ ਦੇ ਚਲਦਿਆਂ ਭਾਖੜਾ ਅਤੇ ਪੌਂਗ ਡੈਮਾਂ ਦਾ ਜਲ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਦਾ ਜਾ ਰਿਹਾ ਹੈ।

ਜਲ ਪ੍ਰਬੰਧਨ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਜੇ ਮੌਜੂਦਾ ਰਫ਼ਤਾਰ ਨਾਲ ਪਾਣੀ ਦੀ ਆਮਦ ਜਾਰੀ ਰਹੀ ਤਾਂ ਭਾਖੜਾ ਡੈਮ ਨੂੰ ਖ਼ਤਰੇ ਦੇ ਪੱਧਰ ਤੱਕ ਪਹੁੰਚਣ ਵਿੱਚ ਲਗਭਗ 20 ਤੋਂ 30 ਦਿਨ ਲੱਗ ਸਕਦੇ ਹਨ, ਜਦਕਿ ਪੌਂਗ ਡੈਮ 15 ਤੋਂ 25 ਦਿਨਾਂ ਵਿੱਚ ਇਸ ਹੱਦ ਦੇ ਨੇੜੇ ਪਹੁੰਚ ਸਕਦਾ ਹੈ।

Scroll to Top