ਚੰਡੀਗੜ੍ਹ, 27 ਜੂਨ 2026 : ਜੂਨ ਦੇ ਆਖਿਰ ਵਿਚ ਜਿਥੇ ਸੂਰਜ ਦੇਵਤਾ ਨੇ ਆਪਣਾ ਪੂਰਾਪ੍ਰਕੋਪ ਦਿਖਾਇਆ ਹੋਇਆ ਹੈ, ਉਥੇ ਹੁਣ ਮੌਸਮ ਵਿਭਾਗ ਨੇ 27 ਤੋ ਲੈ ਕੇ 30 ਜੂਨ ਤੱਕ ਤੇਜ ਹਵਾਵਾਂ, ਮੀਹ, ਹਨੇਰੀ ਦੀ ਭਵਿਖਬਾਣੀ ਕੀਤੀ ਹੈ।
ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਰਾਹਤ ਭਰੀ ਖ਼ਬਰ ਦਿੱਤੀ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਸ਼ਨੀਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਅਚਾਨਕ ਕਰਵਟ ਲੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਚਮਕਣ, ਗਰਜ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।