ਮੌੜ ਮੰਡੀ ਵਿੱਚ ਦੁਖਦਾਈ ਘਟਨਾ, ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ

ਬਠਿੰਡਾ, 30 ਮਾਰਚ : ਬਠਿੰਡਾ ਦੇ ਮੌੜ ਮੰਡੀ ਖੇਤਰ ਨਾਲ ਸੰਬੰਧਿਤ ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰ ਨੱਟ ਵੱਲੋਂ ਖੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਸਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।

ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਰ ਖੁਦਕੁਸ਼ੀ ਤੋਂ ਪਹਿਲਾਂ ਦਵਿੰਦਰ ਨੱਟ ਨੇ ਇੱਕ ਵੀਡੀਓ ਵੀ ਬਣਾਈ, ਜਿਸ ਵਿੱਚ ਉਸਨੇ ਮੋਹਾਲੀ ਦੇ ਇੱਕ ਬਿਲਡਰ ‘ਤੇ ਗੰਭੀਰ ਦੋਸ਼ ਲਗਾਏ। ਉਸਨੇ ਦੱਸਿਆ ਕਿ ਉਸ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਹੋਈ ਹੈ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਸੀ ਅਤੇ ਆਪਣੇ ਪਰਿਵਾਰ ਲਈ ਇਨਸਾਫ ਦੀ ਮੰਗ ਕਰਦਾ ਰਿਹਾ।

ਵੀਡੀਓ ਵਿੱਚ ਉਸਨੇ ਇਹ ਵੀ ਕਿਹਾ ਕਿ ਇਹ ਉਸਦੀ ਪਹਿਲੀ ਅਤੇ ਆਖਰੀ ਰਿਕਾਰਡਿੰਗ ਹੈ। ਇਸ ਤੋਂ ਬਾਅਦ ਉਸਨੇ ਆਪਣੀ 30 ਬੋਰ ਦੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਦਵਿੰਦਰ ਨੱਟ ਪੇਸ਼ੇ ਨਾਲ ਇੱਕ ਵਕੀਲ ਸੀ। ਇਸ ਮਾਮਲੇ ਨੂੰ ਲੈ ਕੇ ਸਥਾਨਕ ਪੁਲਸ ਅਧਿਕਾਰੀਆਂ ਵਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top