ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- ਸੀਐਮ ਮਾਨ

ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- ਸੀਐਮ ਮਾਨ
ਕਪੂਰਥਲਾ : ਸੁਲਤਾਨਪੁਰ ਲੋਧੀ ‘ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਪੰਜਾਬ ਦੇ ਇਕ ਹੋਮ ਗਾਰਡ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।

Leave a Comment

Your email address will not be published. Required fields are marked *

Scroll to Top