Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Friday, 27 Nov 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 27 ਨਵੰਬਰ 2026 : ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਉਸਾਰੂ ਮੀਟਿੰਗਾਂ ਕੀਤੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਵਿਸਥਾਰ ਨਾਲ ਸੁਣਿਆ। ਉਨ੍ਹਾਂ ਦੇ ਸਬੰਧਤ ਮਾਮਲਿਆਂ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ, ਮੰਤਰੀ ਨੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਦੀ ਮੌਜੂਦਾ ਪ੍ਰਸ਼ਾਸਕੀ ਅਤੇ ਵਿੱਤੀ ਸਥਿਤੀ ਤੋਂ ਜਾਣੂ ਕਰਵਾਇਆ।

ਮੁਲਾਜ਼ਮ ਵਰਗ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।

ਦਿਨ ਭਰ ਚੱਲੇ ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ, ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ ਦੇ ਕੋਆਰਡੀਨੇਟਰ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਤੋਂ ਸ਼ੇਰ ਸਿੰਘ ਨੇ ਆਪੋ-ਆਪਣੀਆਂ ਜਥੇਬੰਦੀਆਂ ਦੇ ਮੁੱਦੇ ਅਤੇ ਮੰਗਾਂ ਰੱਖੀਆਂ।

Scroll to Top