Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫਆਈਆਰ ਦਰਜ ਕਰਕੇ 4464 ਕਿੱਲੋ ਹੈਰੋਇਨ ਸਮੇਤ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4464 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ,  1860 ਕਿੱਲੋ ਗਾਂਜਾ, 84 ਕਿੱਲੋ ਆਈਸੀਈ, 67.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਇਸੇ ਦੌਰਾਨ ਪੁਲਿਸ ਟੀਮਾਂ ਨੇ 285ਵੇਂ ਦਿਨ ਵੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ  ਨੂੰ ਜਾਰੀ ਰੱਖਦਿਆਂ 479 ਛਾਪੇਮਾਰੀਆਂ ਕੀਤੀਆਂ, ਜਿਸ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧਈਆਂ (ਪੀਓਜ਼) ਨੂੰ ਕਾਬੂ ਕੀਤਾ ਗਿਆ। ਇਸ ਮੁਹਿੰਮ ਤਹਿਤ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸ ਵੀ ਤਰ੍ਹਾਂ ਦੇ ਅਪਰਾਧ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸੂਚਨਾ ਦੇਣ ਦੇ ਨਾਲ-ਨਾਲ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ।
Scroll to Top