Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 4:12 am

+91 90915 01313 , +91 90916 01313

punjabbanni@gmail.com
punjabbani@yahoo.com

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ

ਲੁਧਿਆਣਾ, 3 ਅਗਸਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ ਹੈ।

ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਵਲੰਟੀਅਰਾਂ (ਪਿੰਡਾਂ ਦੇ ਪਹਿਰੇਦਾਰਾਂ) ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ, ਜਿਸ ਦੌਰਾਨ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 13,000 ਪਿੰਡਾਂ ਵਿੱਚ 1.25 ਲੱਖ ਵਲੰਟੀਅਰ ਇਸ ਅੰਦੋਲਨ ਦੀ ਰੀੜ੍ਹ ਦੀ ਹੱਡੀ ਬਣ ਕੇ ਉੱਭਰੇ ਹਨ।

ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਨਸ਼ੇ ਲਿਆਂਦੇ ਅਤੇ ਕਾਂਗਰਸ ਨੇ ਇਸ ਲਾਹਨਤ ਦੀ ਪੁਸ਼ਤਪਨਾਹੀ ਕੀਤੀ, ਜਦਕਿ ਆਪ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ, ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਅਤੇ ਬੇਮਿਸਾਲ ਜਨਤਕ ਜਾਗਰੂਕਤਾ ਮੁਹਿੰਮ ਰਾਹੀਂ ਇਸ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਕਦੇ ‘ਉੱਡਦਾ ਪੰਜਾਬ’ ਵਜੋਂ ਬਦਨਾਮ ਕੀਤਾ ਗਿਆ ਸੂਬਾ ਹੁਣ ‘ਪੜ੍ਹਦਾ ਤੇ ਤੰਦਰੁਸਤ ਪੰਜਾਬ’ ਵਿੱਚ ਬਦਲ ਰਿਹਾ ਹੈ, ਜੋ ਸਕੂਲੀ ਸਿੱਖਿਆ ਵਿੱਚ ਸੂਬੇ ਦੀ ਰੈਂਕਿੰਗ, ਜੇ.ਈ.ਈ. ਅਤੇ ਨੀਟ ਵਿੱਚ ਰਿਕਾਰਡ ਸਫ਼ਲਤਾ ਅਤੇ ਯੋਗਤਾ-ਆਧਾਰਿਤ ਰੋਜ਼ਗਾਰ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ। ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ-ਮੁਕਤ ਨਹੀਂ ਹੋ ਜਾਂਦਾ।

ਇਸ ਪ੍ਰੋਗਰਾਮ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਨਸ਼ਿਆਂ ਵਿਰੁੱਧ ਸਾਡੀ ਮੁਹਿੰਮ ਨੇ ਪਿਛਲੇ 500 ਤੋਂ ਵੱਧ ਦਿਨਾਂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ। ਪੰਜਾਬ ਪੁਲਿਸ ਅਤੇ ਸਾਡੇ ਵਲੰਟੀਅਰਾਂ ਦੇ ਸਾਂਝੇ ਯਤਨਾਂ ਨਾਲ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਨਸ਼ਾ ਤਸਕਰੀ ਦਾ ਲੱਕ ਟੁੱਟ ਗਿਆ ਹੈ। ਜਿਸ ਸੂਬੇ ਨੂੰ ਕਦੇ ‘ਉੱਡਦਾ ਪੰਜਾਬ’ ਕਿਹਾ ਜਾਂਦਾ ਸੀ, ਉਹ ਹੁਣ ‘ਪੜ੍ਹਦਾ ਤੇ ਤੰਦਰੁਸਤ ਪੰਜਾਬ’ ਵਿੱਚ ਬਦਲ ਰਿਹਾ ਹੈ।

ਸਕੂਲੀ ਸਿੱਖਿਆ ਵਿੱਚ ਪੰਜਾਬ ਦਾ ਪਹਿਲਾ ਸਥਾਨ, 882 ਵਿਦਿਆਰਥੀਆਂ ਦਾ ਨੀਟ ਕੁਆਲੀਫਾਈ ਕਰਨਾ ਅਤੇ 68,500 ਤੋਂ ਵੱਧ ਸਰਕਾਰੀ ਨੌਕਰੀਆਂ ਇਸ ਬਦਲਾਅ ਦਾ ਪ੍ਰਤੱਖ ਪ੍ਰਮਾਣ ਹਨ। ਇਹ ਜੰਗ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਤੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ। ਆਓ ਸਾਰੇ ਰਲ ਕੇ ‘ਰੰਗਲਾ ਪੰਜਾਬ’ ਬਣਾਈਏ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ ਕਿਉਂਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ ਹੋ ਗਏ ਹਨ ਅਤੇ ਸਾਡੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਮੈਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਨ੍ਹਾਂ ਦੋਵਾਂ ਪਹਿਲਕਦਮੀਆਂ ਨੂੰ ਜਨ ਅੰਦੋਲਨ ਵਿੱਚ ਬਦਲ ਦਿੱਤਾ। ਉਹ ਦਿਨ ਦੂਰ ਨਹੀਂ, ਜਦੋਂ ਇਹ ਦੋਵੇਂ ਲਹਿਰਾਂ ਮਿਲ ਕੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦੇਣਗੀਆਂ।”

Scroll to Top