Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਯੁੱਧ ਨਸ਼ਿਆਂ ਵਿਰੁੱਧ "ਸੰਪਰਕ 2026 " ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼

ਯੁੱਧ ਨਸ਼ਿਆਂ ਵਿਰੁੱਧ "ਸੰਪਰਕ 2026 " ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼

ਪਟਿਆਲਾ 21 ਮਾਰਚ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲੀਸ ਵਿਭਾਗ ਵੱਲੋਂ “ਸੰਪਰਕ 2026 ਪੰਜਾਬ ਪੁਲਿਸ ਪਾਰਟਨਰਸ਼ਿਪ ਪ੍ਰੋਗਰਾਮ” ਅਧੀਨ ਇੱਕ ਮਹੱਤਵਪੂਰਨ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ , ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਅਤੇ ਐਸ ਪੀ ਸ੍ਰੀ ਵੈਭਵ ਚੌਧਰੀ ਵੱਲੋਂ ਸਮਾਜ ਦੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਨਸ਼ਿਆਂ ਦੇ ਖਾਤਮੇ ਲਈ ਸਾਂਝੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਪਟਿਆਲਾ ਦਾ ਪ੍ਰਸ਼ਾਸਨ ਵੀ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਇਸ ਮੁਹਿੰਮ ਨੂੰ ਅੱਗੇ ਵਧਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲੀਸ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ ਅਸੀਂ ਸਾਰੇ ਇਕ ਟੀਮ ਵਜੋਂ ਕੰਮ ਕਰਦਿਆਂ ਇਸ ਮੁਹਿੰਮ ਵਿੱਚ ਡਟੇ ਰਹਾਂਗੇ।
ਡਿਪਟੀ ਕਮਿਸ਼ਨਰ ਨੇ ਯੂਥ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਮੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸੱਭਿਆਚਾਰਕ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ।
ਇਸ ਮੌਕੇ ਸਿਹਤ ਵਿਭਾਗ ਦੀ ਭੂਮਿਕਾ ਨੂੰ ਵੀ ਬਹੁਤ ਮਹੱਤਵਪੂਰਨ ਕਰਾਰ ਦਿੱਤਾ ਗਿਆ। ਡੀ ਸੀ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇੱਕ ਅਪਰਾਧੀ ਨਹੀਂ, ਸਗੋਂ ਮਰੀਜ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਸਹਾਇਤਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ, ਤਾਂ ਜੋ ਉਹ ਮੁੜ ਸਧਾਰਣ ਜੀਵਨ ਜੀ ਸਕਣ। ਓਹਨਾ ਕਿਹਾ ਕਿ ਪਟਿਆਲਾ ਵਿੱਚ ਨਸ਼ਾ ਛੁਡਾਊ ਕੇਂਦਰਾਂ ਤੋਂ ਬਾਹਰ ਆਏ ਨੌਜਵਾਨਾਂ ਲਈ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ। ਇਸ ਨਾਲ ਉਹ ਨੌਜਵਾਨ ਖੁਦਮੁਖਤਿਆਰ ਬਣ ਕੇ ਰੋਜ਼ਗਾਰ ਪ੍ਰਾਪਤ ਕਰ ਸਕਣ ਅਤੇ ਸਮਾਜ ਵਿੱਚ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ।
 ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬਿਮਾਰੀ ਹੈ, ਜਿਸ ਨੂੰ ਖਤਮ ਕਰਨ ਲਈ ਸਪਲਾਈ ਅਤੇ ਡਿਮਾਂਡ ਦੋਹਾਂ ’ਤੇ ਕੰਮ ਕਰਨ ਦੀ ਲੋੜ ਹੈ। ਓਹਨਾ ਕਿਹਾ ਕਿ ਪੁਲੀਸ ਵੱਲੋਂ ਸਪਲਾਈ ਚੇਨ ਨੂੰ ਤੋੜਨ ਲਈ ਕੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਕਾਫ਼ੀ ਸਫਲਤਾ ਵੀ ਮਿਲੀ ਹੈ। ਹੁਣ ਸਮਾਜ ਦੀ ਸਹਿਭਾਗੀਤਾ ਨਾਲ ਨਸ਼ਿਆਂ ਦੀ ਡਿਮਾਂਡ ਘਟਾਉਣ ਲਈ ਯਤਨ ਤੇਜ਼ ਕਰਨ ਦੀ ਲੋੜ ਹੈ।
Scroll to Top