Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:45 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ

ਪਟਿਆਲਾ, 29 ਜਨਵਰੀ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦਾ ਬੀਤੇ ਦਿਨ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਜਗਦੀਪ ਸਿੰਘ, ਵਿੱਤ ਅਫਸਰ ਡਾ ਬੀ. ਬੀ. ਸਿੰਗਲਾ ਅਤੇ ਮੁਖੀ ਐਜੂਕੇਸ਼ਨ ਵਿਭਾਗ ਡਾ. ਜਗਦੀਪ ਕੌਰ ਸ਼ਾਮਿਲ ਹੋਏ।

ਵਾਈਸ ਚਾਂਸਲਰ ਡਾ ਜਗਦੀਪ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਵੱਲੋਂ ਸਾਰਾ ਸਕੂਲ ਦੌਰਾ ਕਰਕੇ ਵੇਖਿਆ ਅਤੇ ਸਕੂਲ ਵਿੱਚ ਜੇਤੂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਵੇਖ ਕੇ ਇੰਚਾਰਜ ਸਕੂਲ ਅਤੇ ਸਟਾਫ ਪ੍ਰਤੀ ਮਾਣ ਮਹਿਸੂਸ ਕੀਤਾ।

ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ–ਨਾਲ ਖੇਡਾਂ ਦੀਆ ਗਤੀਵਿਧੀਆਂ ਵਿੱਚ ਵੀ ਵੱਧ ਚੱੜ ਦੇ ਹਿੱਸਾ ਲੈਣ ਲਈ ਸੁਨੇਹਾ ਦਿੱਤਾ।ਇਸ ਮੌਕੇ ਵਾਈਸ ਚਾਂਸਲਰ ਨੇ ਸਕੂਲ ਵੱਲੋਂ ਤਿਆਰ ਕੀਤਾ ਸਕੂਲ ਕੰਲੈਡਰ ਜਾਰੀ ਕੀਤਾ।

ਸਮਾਗਮ ਦੀ ਸ਼ੁਰੂਆਤ ਡੀਨ ਅਕਾਦਮਿਕ ਮਾਮਲੇ ਡਾ ਜਸਵਿੰਦਰ ਸਿੰਘ ਬਰਾੜ ਅਤੇ ਡੀਨ ਕਾਲਜ ਵਿਕਾਸ ਕੌਂਸਲ ਡਾ ਬਲਰਾਜ ਸਿੰਘ ਸੈਣੀ ਨੇ ਕੀਤੀ। ਇਸ ਤੋਂ ਇਲਾਵਾ ਡਾਇਰੈਕਟਰ ਐਮ.ਐਮ.ਟੀ.ਟੀ.ਸੀ ਡਾ ਰਮਨ ਮੈਣੀ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਰਗੀਨਾ ਮੈਣੀ ਨੇ ਵੀ ਸ਼ਿਰਕਤ ਕੀਤੀ।

ਸਾਰਾ ਦਿਨ ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ, ਜਿਸ ਵਿੱਚ ਵੱਖ–ਵੱਖ ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਇੰਚਾਰਜ ਸ. ਸਤਵੀਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਰੋਹ ਵਿੱਚ ਹਾਜ਼ਰੀਨ ਮੁੱਖ ਮਹਿਮਾਨਾਂ ਨੇ ਫਲੈਗ ਹੋਸਟਿੰਗ ਕੀਤੀ। ਇਸ ਉਪਰੰਤ ਖਿਡਾਰੀ ਦੁਆਰਾ ਸਹੁੰ ਚੁਕਣ ਦੀ ਰਸਮ ਵੀ ਕੀਤੀ ਅਤੇ ਡੀਨ ਅਕਾਦਮਿਕ ਮਾਮਲੇ ਨੇ ਇਹ ਸਮਾਰੋਹ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ। ਰੰਗ–ਬਿਰੰਗੀਆਂ ਵਰਦੀਆਂ ਵਿੱਚ ਸਜੇ ਵਿਦਿਆਰਥੀਆਂ ਨੇ ਰਵਾਇਤੀ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਪੀ.ਟੀ. ਦੀ ਯਾਦਗਾਰੀ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਪੀ.ਟੀ.ਏ ਪ੍ਰਧਾਨ ਸ. ਕਸ਼ਮੀਰ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ। ਸਪੋਰਟਸ ਮੀਟ ਦੇ ਇੰਚਾਰਜ ਹਰਪ੍ਰੀਤ ਸਿੰਘ, ਗੁਰਨਾਮ ਕੌਰ ਅਤੇ ਸਾਰੇ ਸਟਾਫ ਦੀ ਮਿਹਨਤ ਸਦਕੇ ਕਾਮਯਾਬ ਹੋਈ।

Scroll to Top