Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਪੀ ‘ਚ ਮੈਟਰੋ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਹੁਕਮ, ਆਧੁਨਿਕ ਸ਼ਹਿਰੀ ਆਵਾਜਾਈ ‘ਤੇ ਜ਼ੋਰ

ਯੂਪੀ ‘ਚ ਮੈਟਰੋ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਹੁਕਮ, ਆਧੁਨਿਕ ਸ਼ਹਿਰੀ ਆਵਾਜਾਈ ‘ਤੇ ਜ਼ੋਰ

ਲਖਨਊ, 24 ਮਾਰਚ 2026 : ਯੋਗੀ ਆਦਿਤਆਨਾਥ ਨੇ ਰਾਜ ਵਿੱਚ ਚੱਲ ਰਹੇ ਮੈਟਰੋ ਪ੍ਰੋਜੈਕਟਾਂ ਦੀ ਉੱਚ-ਪੱਧਰੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਉੱਤਰ ਪ੍ਰਦੇਸ਼ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰੀ ਆਵਾਜਾਈ ਦੇ ਖੇਤਰ ਵਿੱਚ ਅਗੇਤਾਰ ਰਾਜ ਬਣਾਉਣਾ ਹੈ।

ਸਰਕਾਰੀ ਬਿਆਨ ਅਨੁਸਾਰ, ਮੁੱਖ ਮੰਤਰੀ ਨੇ ਉੱਤਰ ਪ੍ਰਦੇਸ ਮੈਟਰੋ ਰੇਲ ਕਾਰਪੋਰੇਸ਼ਨ ਅਤੇ ਹੋਰ ਸੰਬੰਧਿਤ ਵਿਭਾਗਾਂ ਵਿਚਕਾਰ ਨਿਯਮਤ ਤਾਲਮੇਲ ਮੀਟਿੰਗਾਂ ਕਰਨ ‘ਤੇ ਵੀ ਜ਼ੋਰ ਦਿੱਤਾ, ਤਾਂ ਜੋ ਪ੍ਰੋਜੈਕਟਾਂ ਦੀ ਸਮੇਂ-ਸਿਰ ਪੂਰਨਤਾ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਮੈਟਰੋ ਸਿਰਫ ਆਵਾਜਾਈ ਦਾ ਸਾਧਨ ਨਹੀਂ, ਸਗੋਂ ਸ਼ਹਿਰਾਂ ਦੀ ਆਰਥਿਕ ਤਰੱਕੀ ਲਈ ਇੱਕ ਮਹੱਤਵਪੂਰਨ ਕੜੀ ਹੈ। ਇਹ ਨਿਵੇਸ਼ ਨੂੰ ਆਕਰਸ਼ਿਤ ਕਰਦੀ ਹੈ ਅਤੇ ਨਵੇਂ ਰੋਜ਼ਗਾਰ ਮੌਕੇ ਪੈਦਾ ਕਰਦੀ ਹੈ, ਜਿਸ ਨਾਲ ਸ਼ਹਿਰੀ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰੋ ਪ੍ਰੋਜੈਕਟਾਂ ਨਾਲ ਲੋਕਾਂ ਨੂੰ ਸੁਵਿਧਾਜਨਕ, ਤੇਜ਼ ਅਤੇ ਸੁਰੱਖਿਅਤ ਆਵਾਜਾਈ ਦੇ ਵਿਕਲਪ ਮਿਲ ਰਹੇ ਹਨ, ਜਿਸ ਨਾਲ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।

Scroll to Top