Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:18 pm

+91 90915 01313 , +91 90916 01313

punjabbanni@gmail.com
punjabbani@yahoo.com

ਰਜਿੰਦਰਾ ਲੇਕ ਦੇ ਵਿਕਾਸ ਲਈ ਮੇਅਰ ਕੁੰਦਨ ਗੋਗੀਆ ਦਾ 'ਮਾਸਟਰ ਸਟ੍ਰੋਕ'

ਰਜਿੰਦਰਾ ਲੇਕ ਦੇ ਵਿਕਾਸ ਲਈ ਮੇਅਰ ਕੁੰਦਨ ਗੋਗੀਆ ਦਾ 'ਮਾਸਟਰ ਸਟ੍ਰੋਕ'

ਪਟਿਆਲਾ, 6 ਮਈ : ਸ਼ਾਹੀ ਸ਼ਹਿਰ ਦੀ ਇਤਿਹਾਸਕ ਧਰੋਹਰ ਰਜਿੰਦਰਾ ਲੇਕ ਦੀ ਕਾਇਆ-ਕਲਪ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਨਵੀਂ ਅਤੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ। ਲੇਕ ਦੇ ਵਿਕਾਸ ਕਾਰਜਾਂ ਲਈ ਸਰਕਾਰੀ ਫੰਡਾਂ ਦੀ ਲੰਬੀ ਉਡੀਕ ਕਰਨ ਦੀ ਬਜਾਏ, ਮੇਅਰ ਦੀ ਪਹਿਲ ‘ਤੇ ਨਗਰ ਨਿਗਮ ਦੀ ਆਪਣੀ ਟੀਮ ਮੈਦਾਨ ਵਿੱਚ ਉਤਰੀ ਹੈ। ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ, ਕਾਰਪੋਰੇਸ਼ਨ ਦੇ ਆਪਣੇ ਸਟਾਫ਼ ਅਤੇ ਸਾਧਨਾਂ ਦੀ ਵਰਤੋਂ ਕਰਕੇ ਲੇਕ ਦੀ ਸਫ਼ਾਈ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।

ਮੇਅਰ ਕੁੰਦਨ ਗੋਗੀਆ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਰਜਿੰਦਰਾ ਲੇਕ ਦੀ ਧਾਰਮਿਕ ਅਤੇ ਸੈਰ-ਸਪਾਟਾ ਮਹੱਤਤਾ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ, “ਅਸੀਂ ਵੱਡੇ ਫੰਡਾਂ ਦੇ ਗੇੜ ਵਿੱਚ ਪੈ ਕੇ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦੇ ਸੀ, ਇਸ ਲਈ ਨਿਗਮ ਦੇ ਮੁਲਾਜ਼ਮਾਂ ਦੀ ਮਦਦ ਨਾਲ ਸਫ਼ਾਈ ਅਤੇ ਫੁਹਾਰਿਆਂ ਦੀ ਮੁਰੰਮਤ ਸ਼ੁਰੂ ਕਰਵਾਈ ਗਈ ਹੈ।” ਵਰਤਮਾਨ ਵਿੱਚ ਨਿਗਮ ਦੇ ਸਫ਼ਾਈ ਸੇਵਕ ਪਾਣੀ ਵਿੱਚੋਂ ਗੰਦਗੀ ਕੱਢਣ ਵਿੱਚ ਜੁਟੇ ਹੋਏ ਹਨ ਅਤੇ ਤਕਨੀਕੀ ਟੀਮ ਵੱਲੋਂ ਫੁਹਾਰਿਆਂ ਨੂੰ ਮੁੜ ਚਾਲੂ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ।

ਲੇਕ ਦੇ ਸੁੰਦਰੀਕਰਨ ਨੂੰ ਲੈ ਕੇ ਮੇਅਰ ਨੇ ਅਗਲੇਰੀ ਯੋਜਨਾ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਫ਼ਾਈ ਤੋਂ ਬਾਅਦ ਅਗਲੇ ਪੜਾਅ ਵਿੱਚ ਇੱਥੇ ਆਧੁਨਿਕ ਵਾਕਿੰਗ ਟਰੈਕ, ਬੈਠਣ ਲਈ ਨਵੇਂ ਬੈਂਚ ਅਤੇ ਖ਼ੂਬਸੂਰਤ ਲਾਈਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ ਕਿਉਂਕਿ ਇਹ ਪ੍ਰੋਜੈਕਟ ਸ਼ਹਿਰ ਵਾਸੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

ਨਗਰ ਨਿਗਮ ਦੀ ਇਸ ਕਾਰਜਸ਼ੈਲੀ ਤੋਂ ਪਟਿਆਲਾ ਵਾਸੀ ਬੇਹੱਦ ਖ਼ੁਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਬਿਨਾਂ ਵਾਧੂ ਖਰਚੇ ਦੇ ਆਪਣੇ ਪੱਧਰ ‘ਤੇ ਕੰਮ ਸ਼ੁਰੂ ਕਰਨਾ ਪ੍ਰਸ਼ਾਸਨ ਦੀ ਸਕਾਰਾਤਮਕ ਸੋਚ ਨੂੰ ਦਰਸਾਉਂਦਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਰਜਿੰਦਰਾ ਲੇਕ ਆਪਣੇ ਪੁਰਾਣੇ ਰੂਪ ਵਿੱਚ ਵਾਪਸ ਆ ਕੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਇਸ ਦੌਰਾਨ ਮੇਅਰ ਦੇ ਨਾਲ ਨਗਰ ਨਿਗਮ ਦੇ ਇੰਜੀਨੀਅਰਿੰਗ ਅਤੇ ਸਿਹਤ ਸ਼ਾਖਾ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Scroll to Top