ਨਵੀਂ ਦਿੱਲੀ, 7 ਮਾਰਚ : ਜਿਥੇ ਇਕ ਪਾਸੇ ਵਿਦੇਸ਼ਾਂ ਅੰਦਰ ਜੰਗਾਂ ਦੇ ਤਣਾਅ ਕਾਰਨ ਸਥਿਤੀ ਡਾਵਾਡੋਲ ਹੈ, ਉਥੇਦੂਸਰੇ ਪਾਸੇ ਇਨਾ ਜੰਗਾਂ ਦਾ ਸੇਕ ਹੁਣ ਆਮ ਲੋਕਾਂ ਤੇ ਪੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਦੇਸ਼ ਅੰਦਰ ਰਸੋਈ ਗੈਸ ਮਹਿੰਗੀ ਹੋਣ ਕਾਰਨ ਲੋਕਾਂ ਅੰਦਰ ਚਿੰਤਾ ਦਾ ਮਾਹੌਲ ਹੈ।
ਜਾਣਕਾਰੀ ਦੇ ਅਨੁਸਾਰ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਦਕਿ ਵਪਾਰਕ ਸਿਲੰਡਰ ਦੀ ਕੀਮਤ ਵਿੱਚ 115 ਰੁਪਏ ਦਾ ਇਜਾਫਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ ਅਤੇ ਇਹ ਦਰਾਂ ਇੰਡੀਅਨ ਆਇਲ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਅਪਡੇਟ ਕਰ ਦਿੱਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਕ ਪਿਛਲੀ ਵਾਰ ਅਪ੍ਰੈਲ 2025 ਤੋਂ ਬਾਅਦ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਹੁਣ 14.2 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ।
ਨਵੀਆਂ ਦਰਾਂ ਦੇ ਅਨੁਸਾਰ ਦਿੱਲੀ ਵਿੱਚ 14.2 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਕੀਮਤ 853 ਰੁਪਏ ਤੋਂ ਵਧ ਕੇ 913 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਕੋਲਕਾਤਾ ਵਿੱਚ ਇਹ ਕੀਮਤ 879 ਰੁਪਏ ਤੋਂ ਵਧ ਕੇ 939 ਰੁਪਏ ਹੋ ਗਈ ਹੈ। ਚੇਨਈ ਵਿੱਚ ਵੀ ਸਿਲੰਡਰ ਦੀ ਕੀਮਤ 868.50 ਰੁਪਏ ਤੋਂ ਵਧ ਕੇ 928.50 ਰੁਪਏ ਹੋ ਗਈ ਹੈ, ਜਿਨਾ ਕਾਰਨ ਲੋਕਾਂ ਅੰਦਰ ਚਿੰਤਾ ਦਾ ਮਾਹੌਲ ਹੈ।
ਕੀਮਤਾਂ ਵਿੱਚ ਹੋਏ ਇਸ ਵਾਧੇ ਨਾਲ ਘਰੇਲੂ ਬਜਟ ਉੱਤੇ ਹੋਰ ਭਾਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।