Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:58 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ

ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ

ਪਟਿਆਲਾ, 9 ਮਾਰਚ – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ।  ਇਸ ਦੌਰਾਨ ਸ੍ਰੀ ਕਟਾਰੀਆ ਨੇ ਮਾਤਾ ਦੇ ਚਰਨਾਂ ਵਿੱਚ ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਪ੍ਰਾਰਥਨਾ ਕਰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਦੇ ਇਸ ਭਵਯ ਮੰਦਰ ਵਿਖੇ ਪਹਿਲੀ ਵਾਰ ਆ ਕੇ ਮਾਂ ਦੇਵੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਮਾਂ ਕਾਲੀ ਦੇਵੀ ਸ਼ਤਰੂ ਵਿਨਾਸ਼ਕ ਹੈ ਅਤੇ ਇਥੇ ਹਰ ਸ਼ਰਧਾਲੂ ਅਰਦਾਸ ਕਰਦਾ ਹੈ ਕਿ ਮਾਂ ਸਾਨੂੰ ਸਦਬੁੱਧੀ ਤੇ ਅੱਛਾ ਦਿਮਾਗ਼ ਦੇਵੇ ਤਾਂ ਕਿ ਅਸੀਂ ਸਮਾਜ ਤੇ ਲੋਕਾਂ ਦੀ ਸੇਵਾ ਕਰ ਸਕੀਏ, ਜਿਸ ਨਾਲ ਅਸੀਂ ਖੁਦ ਹੀ ਨਹੀਂ ਸਗੋਂ ਸਾਰਾ ਦੇਸ਼ ਵੀ ਸੁਖੀ ਰਹੇ।

ਰਾਜਪਾਲ ਨੇ ਕਿਹਾ ਕਿ ਜੋ ਵਿਅਕਤੀ ਛਲ-ਕਪਟ ਨਾਲ ਕੰਮ ਕਰਦਾ ਹੈ ਉਸ ਦਾ ਵਿਨਾਸ਼ ਕਰਨਾ ਵੀ ਇਸ ਦੇਵੀ ਦੀ ਹੀ ਤਾਕਤ ਹੈ, ਇਸ ਲਈ ਸਾਡੀ ਮਾਨਤਾ ਹੈ ਕਿ ਮਾਂ ਕਾਲੀ ਦੇਵੀ ਦੇ ਚਰਨਾਂ ਵਿੱਚ ਜਰੂਰ ਝੁਕਿਆ ਜਾਵੇ।  ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਮੰਦਰ ਦੀ ਰਚਨਾ ਇਸ ਪ੍ਰਕਾਰ ਕੀਤੀ ਗਈ ਹੈ ਕਿ ਇਹ ਮੰਦਰ ਹਰ ਵਿਅਕਤੀ ਦੀ ਆਸਥਾ ਦਾ ਕੇਂਦਰ ਬਣਿਆ ਹੋਇਆ ਹੈ।

ਇਸ ਮੌਕੇ ਮੰਦਿਰ ਐਡਵਾਈਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ ਏ ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕਰਦਿਆਂ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਲਈ ਚੱਲ ਰਹੇ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ।

ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਸਭ ਦੀ ਆਸਥਾ ਦੇ ਇਸ ਕੇਂਦਰ ਦੇ ਨਵ ਨਿਰਮਾਣ ਕਾਰਜ ਮੁਕੰਮਲ ਹੋਣ ਨਾਲ ਪਟਿਆਲਾ ਦਾ ਇਹ ਭਵਯ ਮੰਦਰ ਕੇਵਲ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਲਈ ਦਰਸ਼ਨ ਕਰਨ ਯੋਗ ਸਥਾਨ ਬਣੇਗਾ। ਇਸ ਤੋਂ ਪਹਿਲਾਂ ਰਾਜਪਾਲ ਦਾ ਪਟਿਆਲਾ ਪੁੱਜਣ ‘ਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ ਐਸ ਪੀ ਵਰੁਣ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਸਵਾਗਤ ਕੀਤਾ।

Scroll to Top