ਰਾਜਪਾਲ ਪੰਜਾਬ ਕਟਾਰੀਆ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਰਾਜਪਾਲ ਪੰਜਾਬ ਕਟਾਰੀਆ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਬਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿ਼ਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਵਜੋਂ ਨਿਯੁਕਤ ਹੋਣ ਮਗਰੋਂ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਲਈ ਆਏ ਹਨ। ਇਸ ਦੌਰਾਨ ਪੱਤਰਕਾਰ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅੱਜ ਰਾਜਪਾਲ ਬਣ ਕੇ ਇੱਥੇ ਪਹੁੰਚਿਆ ਹਾਂ, ਅਕਸਰ ਇੱਥੇ ਆਉਣ ਬਾਰੇ ਸੋਚਦਾ ਹਾਂ ਤੇ ਅੱਜ ਮੌਕਾ ਮਿਲਿਆ ਹੈ ਕਿ ਮੈਂ ਇੱਥੇ ਮੱਥਾ ਟੇਕ ਕੇ ਈਮਾਨਦਾਰੀ ਨਾਲ ਲੋਕਾਂ ਦਾ ਸੇਵਕ ਬਣ ਕੇ ਕੰਮ ਕਰਾਂ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਲੈ ਕੇ ਜਾ ਸਕਾਂ। ਕਰ ਸਕਾ। ਉਨ੍ਹਾਂ ਕਿਹਾ ਕਿ ਅਰਦਾਸ ਕਰਦਾ ਹਾਂ ਕਿ ਮੈਂ ਆਪਣੇ ਕੰਮ `ਚ ਸਫਲ ਹੋਵਾਂ ਅਤੇ ਦੇਸ਼ `ਚ ਅਮਨ ਕਾਨੂੰਨ ਦੀ ਸਥਿਤੀ ਬਣੀ ਰਹੇ।

Leave a Comment

Your email address will not be published. Required fields are marked *

Scroll to Top