Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 5:31 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾ ਪੁਰਾਣਾ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾ ਪੁਰਾਣਾ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਚੰਡੀਗੜ੍ਹ, 12 ਨਵੰਬਰ 2026 : ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ, ਅਨੁਲੱਗ-ਏ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਹੇਠ ਲਿਖੇ ਅਨੁਸਾਰ ਚੋਣ ਸ਼ਡਿਊਲ ਨੋਟੀਫਾਈ ਕੀਤਾ ਗਿਆ ਹੈ:

ਚੋਣਾਂ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਹੋਵੇਗਾ

 

ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ: ਸ਼ੁੱਕਰਵਾਰ, 13 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ), ਛੁੱਟੀਆਂ (ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਕੀਤੀ ਜਾਵੇਗੀ):, ਸ਼ਨੀਵਾਰ, 14 ਨਵੰਬਰ 2026 (ਬੈਂਕ ਛੁੱਟੀ), ਐਤਵਾਰ, 15 ਨਵੰਬਰ 2026, ਸੋਮਵਾਰ, 16 ਨਵੰਬਰ 2026 (ਗਜ਼ਟਿਡ ਛੁੱਟੀ), ਨਾਮਜ਼ਦਗੀਆਂ ਦਾਖਲ ਕਰਨ ਦਾ ਦੂਜਾ ਦਿਨ: ਮੰਗਲਵਾਰ, 17 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ), ਨਾਮਜ਼ਦਗੀਆਂ ਦਾਖਲ ਕਰਨ ਦਾ ਤੀਜਾ ਦਿਨ: ਬੁੱਧਵਾਰ, 18 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ), ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ: ਵੀਰਵਾਰ, 19 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ), ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਸ਼ੁੱਕਰਵਾਰ, 20 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ), ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ: ਸ਼ਨੀਵਾਰ, 21 ਨਵੰਬਰ 2026 (ਦੁਪਹਿਰ 3:00 ਵਜੇ ਤੱਕ), ਵੋਟਾਂ ਪੈਣ ਦੀ ਮਿਤੀ: ਸ਼ਨੀਵਾਰ, 28 ਨਵੰਬਰ 2026 (ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ)
ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।

ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਨਿਰਧਾਰਤ ਹਲਫ਼ੀਆ ਬਿਆਨ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਉਮੀਦਵਾਰ ਕਿਸੇ ਸਿਆਸੀ ਪਾਰਟੀ ਵੱਲੋਂ ਖੜ੍ਹਾ ਕੀਤਾ ਗਿਆ ਹੈ, ਤਾਂ ਸਬੰਧਤ ਸਿਆਸੀ ਪਾਰਟੀ ਦਾ ਅਧਿਕਾਰ ਪੱਤਰ ਵੀ ਨੱਥੀ ਕਰਨਾ ਹੋਵੇਗਾ। ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹਿਆਂ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ। ਇਹ ਚੋਣਾਂ ਈ.ਵੀ.ਐਮਜ਼. ਰਾਹੀਂ ਕਰਵਾਈਆਂ ਜਾਣਗੀਆਂ।

ਇਨ੍ਹਾਂ ਚੋਣਾਂ ਲਈ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ 123 ਪੋਲਿੰਗ ਬੂਥ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਵਿੱਚ 20 ਪੋਲਿੰਗ ਬੂਥ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ 7 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇਸ ਚੋਣ ਵਿੱਚ ਕੁੱਲ 1,76,429 ਰਜਿਸਟਰਡ ਵੋਟਰ (91,415 ਪੁਰਸ਼, 84,999 ਮਹਿਲਾ ਅਤੇ 15 ਹੋਰ ਵੋਟਰ) ਹਿੱਸਾ ਲੈਣਗੇ। ਕਮਿਸ਼ਨ ਵੱਲੋਂ ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਵਾਸਤੇ ਖਰਚੇ ਦੀ ਹੱਦ 4,00,000 ਰੁਪਏ ਅਤੇ ਨਗਰ ਕੌਂਸਲਾਂ (ਕਲਾਸ-II) ਲਈ 2,30,000 ਰੁਪਏ ਨੋਟੀਫਾਈ ਕੀਤੀ ਗਈ ਹੈ।
ਮਾਣਯੋਗ ਹਾਈ ਕੋਰਟ ਵੱਲੋਂ ਮੁੜ-ਚੋਣ ਕਰਵਾਉਣ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।

Scroll to Top