ਚੰਡੀਗੜ੍ਹ , 7 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਸਿਰਸਾ ਵਿੱਚ ਸਥਾਨਕ ਅਖ਼ਬਾਰ ਚਲਾਉਣ ਵਾਲੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੂੰ ਅਕਤੂਬਰ 2002 ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰੀ ਗਈ ਸੀ, ਜਿਥੇ ਗੰਭੀਰ ਜ਼ਖ਼ਮਾਂ ਕਾਰਨ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ।
ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਇਹ ਫੈਸਲਾ ਹੁਣ ਉਸ ਸਮੇਂ ਆਇਆ ਹੈ, ਜਦੋਂ ਉਹ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਸੱਤ ਸਾਲ ਤੋਂ ਵੱਧ ਸਮੇਂ ਤੋਂ ਸਜ਼ਾ ਕੱਟ ਰਹੇ ਸਨ । ਯਾਦ ਰਹੇ ਕਿ ਸਾਲ 2019 ਵਿੱਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ 2002 ਵਿੱਚ ਪੱਤਰਕਾਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।