ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ

ਪਟਿਆਲਾ 29 ਮਈ –  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕ਼ੰਡਰੀ ਸਮਾਰਟ ਸਕੂਲ ਮਾਡਲ ਟਾਉਨ ਪਟਿਆਲਾ ਵਿਖੇ ਜਿਲ੍ਹੇ ਦੀ ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ ਕੀਤਾ ਗਿਆ।

ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮਾਹਵਾਰੀ ਸਵੱਛਤਾ ਦਿਵਸ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦੇ ਮਹੱਤਵ ਨੂੰ ਸਮਝਾਉਣਾ ਹੈ। ਇਸ ਦਿਨ ਅਜਿਹਾ ਮਾਹੌਲ ਬਣਾਉਣ ਦੀ ਕੋਸ਼ਿਸ ਕੀਤੀ ਜਾਂਦੀ ਹੈ ਕਿ ਲੋਕਾਂ ਨੂੰ ਦੱਸਿਆਂ ਜਾ ਸਕੇ ਕਿ ਮਾਹਵਾਰੀ ਕੋਈ ਅਪਰਾਧ ਨਹੀਂ ਹੈ, ਸਗੋਂ ਇਹ ਇਕ ਆਮ ਸਰੀਰਕ ਪ੍ਰਕਿਰਿਆ ਹੈ।

ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿਣ ਵਾਲੀਆਂ ਲੱਖਾਂ ਔਰਤਾਂ ਮੈਨਸਟੂਰਅਲ ਹਾਈਜੀਨ ਹੈਲਥ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਤੋਂ ਅਜੇ ਵੀ ਅਣਜਾਣ ਹਨ ਅਤੇ ਉਨਾਂ ਨੂੰ ਇਹ ਵੀ ਨਹੀਂ ਪਤਾ ਕਿ ਉਨਾਂ ਦੀ ਮਾਮੂਲੀ ਜਿਹੀ ਲਾਪਰਵਾਹੀ ਉਨਾਂ ਲਈ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ, ਯੋਨੀ ਦੀ ਲਾਗ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ।

ਇਸ ਦਾ ਅਸਰ ਨਾ ਸਿਰਫ ਔਰਤਾਂ ਨੂੰ ਸਰੀਰਕ ਤੌਰ ਤੇ ਸਗੋਂ ਮਾਨਸਿਕ ਤੌਰ ਤੇ ਵੀ ਲੰਬੀ ਉਮਰ ਤਕ ਪ੍ਰਭਾਵਿਤ ਕਰ ਸਕਦਾ ਹੈ। ਐਮ.ਓ ਡਾ.ਕਿਰਨਪ੍ਰੀਤ ਕੌਰ ਨੇ ਦੱਸਿਆ ਕਿ ਨੌਜਵਾਨ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦਾ ਧਿਆਨ ਰੱਖਣ ਲਈ ਲੋੜੀਂਦੀ ਜਾਣਕਾਰੀ ਹੋਣਾ ਜਰੂਰੀ ਹੈ ਤਾਂ ਜੋ ਉਹ ਅਣਜਾਣੇ ਵਿਚ ਕਿਸੇ ਵੀ ਮਾਰੂ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਣ।

Scroll to Top