ਨਵੀਂ ਦਿੱਲੀ, 24 ਮਾਰਚ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਬੀਤੇ ਦਿਨੀ ਦਿਤੇ ਬਿਆਨ ਦੀ ਨਿੰਦਾ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਸ਼ਾਇਦ ਕੋਵਿਡ-19 ਦੌਰਾਨ ਦੇ ਹਾਲਾਤ ਭੁੱਲ ਚੁੱਕੇ ਹਨ, ਜਦੋਂ ਦੇਸ਼ ਨੇ ਭਾਰੀ ਮੁਸ਼ਕਲਾਂ ਅਤੇ ਦੁੱਖਾਂ ਦਾ ਸਾਹਮਣਾ ਕੀਤਾ ਸੀ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਦੇ ਪੱਛਮੀ ਏਸ਼ੀਆ ਸੰਬੰਧੀ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਦੀ ਕੜੀ ਆਲੋਚਨਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼ਾਇਦ ਕੋਵਿਡ-19 ਦੌਰਾਨ ਦੇ ਹਾਲਾਤ ਭੁੱਲ ਚੁੱਕੇ ਹਨ, ਜਦੋਂ ਦੇਸ਼ ਨੇ ਭਾਰੀ ਮੁਸ਼ਕਲਾਂ ਅਤੇ ਦੁੱਖਾਂ ਦਾ ਸਾਹਮਣਾ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਵਿਦੇਸ਼ ਨੀਤੀ ਹੁਣ “ਮੋਦੀ ਦੀ ਨਿੱਜੀ ਵਿਦੇਸ਼ ਨੀਤੀ” ਬਣ ਗਈ ਹੈ, ਜਿਸਨੂੰ ਵਿਸ਼ਵ ਪੱਧਰ ‘ਤੇ ਮਜ਼ਾਕ ਵਜੋਂ ਦੇਖਿਆ ਜਾ ਰਿਹਾ ਹੈ।
ਗਾਂਧੀ ਨੇ ਇਹ ਵੀ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪਤਾ ਹੈ ਕਿ ਮੋਦੀ ਕੀ ਕਰ ਸਕਦੇ ਹਨ ਅਤੇ ਕੀ ਨਹੀਂ। ਉਨ੍ਹਾਂ ਇਸ਼ਾਰਾ ਕੀਤਾ ਕਿ ਜੇਕਰ ਕੋਈ ਸਮਝੌਤਾ ਹੁੰਦਾ ਹੈ ਤਾਂ ਉਹ ਦੇਸ਼ ਦੀ ਵਿਦੇਸ਼ ਨੀਤੀ ਨਾਲ ਸਮਝੌਤਾ ਹੋਵੇਗਾ।