ਚੰਡੀਗੜ, 5 ਜਨਵਰੀ : ਅੱਜ ਉਸ ਸਮੇ ਰਿ਼ਸਤੇ ਤਾਰ ਤਾਰ ਹੋ ਗਏ, ਜਦੋ ਪਿੰਡ ਮਿੱਡਾ ਵਿਚ ਇਕ ਪਿਤਾ ਨੇ ਹੀ ਆਪਣੀ ਧੀ ਦਾ ਕਤਲ ਕਰ ਦਿਤਾ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਦੇ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਿਤਾ ਹਥਿਆਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸਦੀ ਭਾਲ ਪੁਲਸ ਵਲੋ ਕੀਤੀ ਜਾ ਰਹੀ ਹੈ।
ਇਸ ਘਟਨਾ ਵਿਚ ਮ੍ਰਿਤਕਾ ਦੀ ਪਛਾਣ ਕਰੀਬ 18 ਸਾਲਾ ਚਮਨਦੀਪ ਕੌਰ ਵਜੋਂ ਹੋਈ ਹੈ। ਪਰਿਵਾਰਕ ਸੂਤਰਾਂ ਅਨੁਸਾਰ ਲੜਕੀ ਹੋਰ ਪੜ੍ਹਾਈ ਜਾਰੀ ਰੱਖਣਾ ਚਾਹੁੰਦੀ ਸੀ, ਪਰ ਪਿਤਾ ਇਸ ਗੱਲ ਨਾਲ ਸਹਿਮਤ ਨਹੀਂ ਸੀ, ਜਿਸ ਕਾਰਨ ਘਰ ਵਿੱਚ ਅਕਸਰ ਤਣਾਅ ਬਣਿਆ ਰਹਿੰਦਾ ਸੀ। ਘਟਨਾ ਤੋਂ ਘਬਰਾਈ ਮ੍ਰਿਤਕਾ ਦੀ ਮਾਂ ਜਸਵਿੰਦਰ ਕੌਰ ਨੇ ਰੌਲਾ ਪਾਇਆ ਅਤੇ ਤੁਰੰਤ ਐਮਰਜੈਂਸੀ ਨੰਬਰ 112 ‘ਤੇ ਪੁਲੀਸ ਨੂੰ ਸੂਚਿਤ ਕੀਤਾ, ਜਿਸਤੋ ਬਾਅਦ ਪੁਲਸ ਪਾਰਟੀ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।